ਨਵੀਂ ਦਿੱਲੀ: ਸੋਮਵਾਰ ਸਵੇਰੇ ਸਾਹਮਣੇ ਆਏ ਤਾਜ਼ਾ ਅੰਕੜਿਆਂ ਮੁਤਾਬਕ ਭਾਰਤ 'ਚ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 44 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਹੀ ਦੇਸ਼ 'ਚ ਕੋਰੋਨਾ ਪ੍ਰਭਾਵਿਤਾਂ ਦੀ ਕੁੱਲ ਗਿਣਤੀ 91 ਲੱਖ ਹੋ ਗਈ ਹੈ।
ਭਾਰਤ ਦੇ ਕੋਰੋਨਾ ਦੇ ਨਵੇਂ ਮਾਮਲਿਆਂ 'ਚ ਆਈ ਕਮੀ, 24 ਘੰਟਿਆਂ 'ਚ 500 ਤੋਂ ਵੱਧ ਦੀ ਮੌਤ
ਸੋਮਵਾਰ ਸਵੇਰੇ ਸਾਹਮਣੇ ਆਏ ਤਾਜ਼ਾ ਅੰਕੜਿਆਂ ਮੁਤਾਬਕ ਭਾਰਤ 'ਚ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 44 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਹਨ।
ਭਾਰਤ ਦੇ ਕੋਰੋਨਾ ਸੰਕ੍ਰਮਣ ਦੇ ਨਵੇਂ ਮਾਮਲਿਆਂ 'ਚ ਆਈ ਕਮੀ
ਇਸਦੇ ਨਾਲ ਹੀ 24 ਘੰਟਿਆਂ 'ਚ ਕੋਰੋਨਾ ਸੰਕ੍ਰਮਣ ਨਾਲ 500 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਕੋਰੋਨਾ ਨਾਲ ਠੀਕ ਹੋਣ ਵਾਲਿਆਂ ਦੀ ਦਰ 93.6 ਫ਼ੀਸਦੀ ਤੱਕ ਪਹੁੰਚ ਗਈ ਹੈ।
ਕੇਂਦਰੀ ਸਿਹਤ ਮੰਤਰਾਲੇ ਦੇ ਨਵੇਂ ਅੰਕੜਿਆਂ ਮੁਤਾਬਕ ਹੁਣ ਤਕ ਦੇਸ਼ 'ਚ ਕੋਰੋਨਾ ਸੰਕ੍ਰਮਣ ਦੇ 44,059 ਨਵੇਂ ਮਾਮਲੇ ਸਾਹਮਣੇ ਆਏ ਹਨ ਚੇ ਇੱਕ ਦਿਨ 'ਚ 511 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 24 ਘੰਟਿਆਂ 'ਚ 41,024 ਲੋਕ ਕੋਰੋਨਾ ਸੰਕ੍ਰਮਣ ਤੋਂ ਠੀਕ ਹੋ ਚੁੱਕੇ ਹਨ।