ਨਵੀਂ ਦਿੱਲੀ: ਹਰਸ਼ ਵਰਧਨ ਸ਼ਰਿੰਗਲਾ ਨੂੰ ਭਾਰਤ ਦੇ ਨਵੇਂ ਵਿਦੇਸ਼ ਸੱਕਤਰ ਵਜੋਂ ਨਿਯੁਕਤੀ ਕੀਤਾ ਗਿਆ ਹੈ।ਭਾਰਤ ਸਰਕਾਰ ਨੇ 33ਵੇਂ ਵਿਦੇਸ਼ ਸੱਕਤਰ ਵਜੋਂ ਹਰਸ਼ ਵਰਧਨ ਸ਼ਰਿੰਗਲਾ ਦੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਨੇ ਆਪਣਾ ਅਹੁਦਾ ਵੀ ਸੰਭਾਲ ਲਿਆ ਹੈ।ਜਿਸ ਦੀ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਟੀਵਟ ਜਰੀਏ ਸਾਂਝੀ ਕੀਤੀ ਹੈ।
ਨਵੇਂ ਵਿਦੇਸ਼ ਸਕੱਤਰ ਹਰਸ਼ ਵਰਧਨ ਸ਼ਰਿੰਗਲਾ ਨੇ ਸੰਭਾਲਿਆ ਆਪਣਾ ਅਹੁਦਾ - s.jaishankar
ਹਰਸ਼ ਵਰਧਨ ਸ਼ਰਿੰਗਲਾ ਨੂੰ ਭਾਰਤ ਦੇ ਨਵੇਂ ਵਿਦੇਸ਼ ਸੱਕਤਰ ਵਜੋਂ ਨਿਯੁਕਤੀ ਕੀਤਾ ਗਿਆ ਹੈ।ਭਾਰਤ ਸਰਕਾਰ ਨੇ 33ਵੇਂ ਵਿਦੇਸ਼ ਸੱਕਤਰ ਵਜੋਂ ਹਰਸ਼ ਵਰਧਨ ਸ਼ਰਿੰਗਲਾ ਦੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਨੇ ਆਪਣਾ ਅਹੁਦਾ ਵੀ ਸੰਭਾਲ ਲਿਆ ਹੈ।
ਨਵੇਂ ਵਿਦੇਸ਼ ਸਕੱਤਰ ਹਰਸ਼ ਵਰਧਨ ਸ਼ਰਿੰਗਲਾ ਨੇ ਸੰਭਾਲਿਆ ਆਪਣਾ ਅਹੁਦਾ
ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਣ ਮੌਕੇ ਹਰਸ਼ ਵਰਧਨ ਸ਼ਰਿੰਗਲਾ ਨੇ ਕਿਹਾ ਕਿ ਇਹ ਨਿਯੁਕਤੀ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ।ਉਹ ਭਾਰਤ ਦੇ ਨਿਰਮਾਣ ਲਈ ਹਮੇਸ਼ਾ ਤਤਪਰ ਰਹਿਣਗੇ ਤੇ ਆਪਣੇ ਫਰਜਾਂ ਨੂੰ ਇਮਾਨਦਾਰੀ ਨਾਲ ਨਿਭਾਉਣਗੇ।
ਤੁਹਾਨੂੰ ਦੱਸ ਦਈਏ ਕਿ ਹਰਸ਼ ਵਰਧਨ ਸ਼ਰਿੰਗਲਾ ਵਿਦੇਸ਼ ਸਕੱਤਰ ਦਾ ਅਹੁਦਾ ਸੰਭਾਲਣ ਤੋਂ ਪਹਿਲਾ ਸਯੁਕਤ ਰਾਜ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਸਨ।ਇਸੇ ਨਾਲ ਹੀ ੳੇੁਹ ਥਾਈਲੈਂਡ ਅਤੇ ਬੰਗਲਾਦੇਸ਼ ਦੇ ਰਾਜਦੂਤ ਵਜੋਂ ਕੰਮ ਕਰ ਚੁੱਕੇ ਹਨ।ਉਹ 1984 ਬੈਚ ਦੇ ਭਾਰਤੀ ਵਿਦੇਸ਼ ਸੇਵਾਵਾਂ ਦੇ ਅਧਿਕਾਰੀ ਹਨ।