ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਹਾਲ ਹੀ ਵਿੱਚ ਲਿਆਂਦੇ ਗਏ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਨੇ ਆਪਣਾ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨ ਪਿਛਲੇ ਇੱਕ ਹਫ਼ਤੇ ਤੋਂ ਦਿੱਲੀ ਤੇ ਯੂਪੀ ਬਾਰਡਰ ਯਾਨੀ ਯੂਪੀ ਗੇਟ 'ਤੇ ਅੰਦੋਲਨ ਕਰ ਰਹੇ ਹਨ। ਕਿਸਾਨਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਬਾਰੇ ਕੋਈ ਫੈਸਲਾ ਨਹੀਂ ਲੈਂਦੀ, ਉਦੋਂ ਤੱਕ ਕਿਸਾਨਾਂ ਦਾ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ। 24 ਘੰਟਿਆਂ ਤੋਂ ਵੱਧ ਸਮੇਂ ਲਈ, ਕਿਸਾਨਾਂ ਨੇ ਐਨਐਚ-9 ਜਾਮ ਕੀਤਾ ਹੋਇਆ ਹੈ।
ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਖੇਤੀ ਕਾਨੂੰਨਾਂ ਸੰਬੰਧੀ ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਪਿਛਲੇ ਇੱਕ ਹਫ਼ਤੇ ਤੋਂ ਦਿੱਲੀ ਤੇ ਯੂਪੀ ਦੇ ਬਾਰਡਰਾਂ 'ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸੇ ਕੜੀ 'ਚ ਬੀਤੇ 24 ਘੰਟਿਆਂ ਤੋਂ ਕਿਸਾਨਾਂ ਨੇ ਐਨਐਚ-9 ਨੂੰ ਜਾਮ ਕੀਤਾ ਹੋਇਆ ਹੈ। ਜਿਸ ਕਾਰਨ ਇਥੋਂ ਲੰਘਣ ਵਾਲੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਉਂਕਿ ਰੋਜ਼ਾਨਾ ਨੌਕਰੀਪੇਸ਼ਾ ਲੋਕ ਐਨਐਚ-9 ਤੋਂ ਹੋ ਕੇ ਗਾਜ਼ਿਆਬਾਦ ਤੋਂ ਦਿੱਲੀ ਜਾਂਦੇ ਹਨ। ਇਸ ਤੋਂ ਇਲਾਵਾ ਇਲਾਜ ਲਈ ਦਿੱਲੀ ਜਾਣ ਵਾਲੇ ਲੋਕਾਂ ਨੂੰ ਵੀ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਹੋਰਨਾਂ ਰਸਤੇ ਤੋਂ ਜਾਂਦੇ ਹੋਏ ਲੋਕਾਂ ਨੂੰ ਲੰਮੇ ਸਮੇਂ ਤੱਕ ਟ੍ਰੈਫਿਕ ਜਾਮ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਕਿਸਾਨਾਂ ਨੇ ਹੁਣ ਐਨਐਚ-9 ਦੀ ਇੱਕ ਲਾਈਨ ਮਹਿਜ਼ ਐਂਮਬੂਲੈਂਸ ਸੇਵਾ ਲਈ ਖੋਲ੍ਹ ਦਿੱਤੀ ਹੈ।