ਨਵੀਂ ਦਿੱਲੀ: ਸਿੱਖਸ ਫ਼ਾਰ ਜਸਟਿਸ (ਐੱਸ. ਐੱਫ. ਜੇ.) ਮਾਮਲੇ ਵਿੱਚ ਪਿਛਲੇ ਹਫ਼ਤੇ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਵੱਲੋਂ ਤਲਬ ਕੀਤੇ ਗਏ ਪੰਜਾਬੀ ਅਦਾਕਾਰ ਦੀਪ ਸਿੱਧੂ ਮੰਗਲਵਾਰ ਨੂੰ ਲਾਲ ਕਿਲ੍ਹੇ ਵਿੱਚ ਦਾਖਲ ਹੋਏ ਝੰਡੇ ਲਹਿਰਾਉਣ ਵਾਲੇ ਕਿਸਾਨਾਂ ਦੇ ਇੱਕ ਸਮੂਹ ਵਿੱਚ ਸ਼ਾਮਲ ਸਨ। ਰਾਸ਼ਟਰੀ ਰਾਜਧਾਨੀ ਦੇ ਕਈ ਹਿੱਸਿਆਂ ਵਿੱਚ ਹਿੰਸਕ ਝੜਪਾਂ ਵੀ ਹੋਈਆਂ।
ਸੈਂਕੜੇ ਕਿਸਾਨ, ਟਰੈਕਟਰਾਂ, ਮੋਟਰਸਾਈਕਲਾਂ ਅਤੇ ਕਾਰਾਂ 'ਤੇ ਸਵਾਰ ਹੋ ਕੇ ਮੰਗਲਵਾਰ ਦੁਪਹਿਰ ਨੂੰ ਲਾਲ ਕਿਲ੍ਹੇ ਕੰਪਲੈਕਸ ਵਿੱਚ ਦਾਖਲ ਹੋਏ ਅਤੇ ਹੱਥਾਂ ਵਿੱਚ ਤਿਰੰਗੇ ਅਤੇ ਝੰਡੇ ਲੈ ਕੇ ਆਏ। ਸੁਰੱਖਿਆ ਬਲਾਂ ਅਤੇ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਤੋਂ ਵੱਧ, ਕਿਸਾਨ ਜਲਦ ਹੀ ਯਾਦਗਾਰ 'ਤੇ ਚੜ੍ਹ ਗਏ ਅਤੇ ਉਥੇ ਆਪਣਾ ਝੰਡਾ ਲਹਿਰਾਇਆ।
ਸਿੱਧੂ ਨੇ ਲਾਲ ਕਿਲ੍ਹੇ ਤੋਂ ਝੰਡਾ ਲਹਿਰਾਉਣ ਤੋਂ ਬਾਅਦ ਫ਼ੇਸਬੁੱਕ ਲਾਈਵ ਵੀ ਕੀਤਾ। ਵੀਡੀਓ ਵਿੱਚ ਸਿੱਧੂ ਨੇ ਪੰਜਾਬੀ ਵਿੱਚ ਕਿਹਾ, "ਅਸੀਂ ਲਾਲ ਕਿਲ੍ਹੇ 'ਤੇ ਆਪਣੇ ਜਮਹੂਰੀ ਹੱਕਾਂ ਦੀ ਵਰਤੋਂ ਕਰਦੇ ਹੋਏ ਨਿਸ਼ਾਨ ਸਾਹਿਬ ਦਾ ਝੰਡਾ ਲਹਿਰਾਇਆ ਹੈ।"
ਪਿਛਲੇ ਹਫ਼ਤੇ ਐਨਆਈਏ ਨੇ ਸਿੱਧੂ ਨੂੰ ਸਿੱਖਸ ਫ਼ਾਰ ਜਸਟਿਸ (ਐਸਐਫਜੇ) ਕੇਸ ਦੀ ਜਾਂਚ ਦੇ ਸਬੰਧ ਵਿੱਚ ਪੇਸ਼ ਹੋਣ ਲਈ ਸੰਮਨ ਭੇਜਿਆ ਸੀ, ਜੋ ਪਿਛਲੇ ਸਾਲ 15 ਦਸੰਬਰ ਨੂੰ ਦਰਜ ਹੋਇਆ ਸੀ।