ਨਵੀਂ ਦਿੱਲੀ: ਨਿਰਭਯਾ ਸਾਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਚਾਰਾਂ ਦੋਸ਼ੀਆਂ 'ਚੋਂ ਇੱਕ ਦੋਸ਼ੀ ਅਕਸ਼ੈ ਦੀ ਰਹਿਮ ਦੀ ਅਪੀਲ ਰਾਸ਼ਟਰਪਤੀ ਨੇ ਖਾਰਜ ਕਰ ਦਿੱਤੀ ਹੈ। ਫਾਂਸੀ ਤੋਂ ਬਚਣ ਲਈ ਅਕਸ਼ੈ ਠਾਕੁਰ ਨੇ ਇੱਕ ਫਰਵਰੀ ਨੂੰ ਰਾਸ਼ਟਰਪਤੀ ਕੋਲ ਰਹਿਮ ਦੀ ਅਪੀਲ ਭੇਜੀ ਸੀ।
ਨਿਰਭਯਾ ਦੇ ਦੋਸ਼ੀ ਅਕਸ਼ੇ ਠਾਕੁਰ ਦੀ ਰਹਿਮ ਦੀ ਅਪੀਲ ਨੂੰ ਰਾਸ਼ਟਰਪਤੀ ਨੇ ਕੀਤਾ ਖਾਰਜ
ਨਿਰਭਯਾ ਮਾਮਲੇ 'ਚ ਦੋਸ਼ੀ ਅਕਸ਼ੈ ਠਾਕੁਰ ਦੀ ਰਹਿਮ ਦੀ ਅਪੀਲ ਨੂੰ ਰਾਸ਼ਟਰਪਤੀ ਨੇ ਖਾਰਜ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਨੂੰ ਵੀ ਰਾਸ਼ਟਰਪਤੀ ਖਾਰਜ ਕਰ ਚੁੱਕੇ ਹਨ।
ਪਟੀਸ਼ਨ 'ਚ ਫਾਂਸੀ ਦੇਣ ਦੀ ਸਜ਼ਾ ਨੂੰ ਮਾਫ਼ ਕਰਨ ਦੀ ਅਪੀਲ ਕੀਤੀ ਗਈ ਸੀ। ਇਸ ਤੋਂ ਪਹਿਲਾਂ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਰਾਸ਼ਟਰਪਤੀ ਰਾਮਨਾਥ ਕੋਵਿੰਦ ਖਾਰਿਜ ਕਰ ਚੁੱਕੇ ਹਨ। ਉੱਥੇ ਹੀ ਇਸ ਮਾਮਲੇ 'ਚ ਬੁੱਧਵਾਰ ਨੂੰ ਹੋਈ ਸੁਣਵਾਈ 'ਚ ਦਿੱਲੀ ਹਾਈ ਕੋਰਟ ਨੇ ਚਾਰੇ ਦੋਸ਼ੀਆਂ ਦੀ ਫਾਂਸੀ 'ਤੇ ਰੋਕ ਲਗਾਉਣ ਨੂੰ ਚੁਣੌਤੀ ਦੇਣ ਵਾਲੀ ਕੇਂਦਰ ਸਰਕਾਰ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਕੋਰਟ ਦੇ ਇਸ ਫੈਸਲੇ ਤੋਂ ਬਾਅਦ ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ ਨੇ ਇਸ ਮਾਮਲੇ 'ਚ ਦਿੱਲੀ ਹਾਈਕੋਰਟ ਦੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ।
ਸੁਣਵਾਈ ਵਿੱਚ ਹਾਈਕੋਰਟ ਨੇ ਦੋਸ਼ੀਆਂ ਨੂੰ ਇੱਕ ਹਫਤੇ ਦਾ ਸਮਾਂ ਦਿੱਤਾ ਹੈ ਤਾਂ ਜੋ ਉਹ ਸਾਰੇ ਕਾਨੂੰਨੀ ਵਿਕਲਪਾਂ ਦੀ ਵਰਤੋਂ ਕਰ ਸਕਣ। ਇੱਕ ਹਫ਼ਤੇ ਬਾਅਦ ਡੈਥ ਵਾਰੰਟ ਲਈ ਉਨ੍ਹਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ। ਜੱਜ ਸੁਰੇਸ਼ ਕੁਮਾਰ ਕੈਤ ਨੇ 1 ਅਤੇ 2 ਫਰਵਰੀ ਨੂੰ ਵਿਸ਼ੇਸ਼ ਸੁਣਵਾਈ ਤੋਂ ਬਾਅਦ ਆਪਣਾ ਆਦੇਸ਼ ਸੁਰੱਖਿਅਤ ਰੱਖ ਲਿਆ ਸੀ। ਕੇਂਦਰ ਸਰਕਾਰ ਨੇ ਇਸ ਮਾਮਲੇ 'ਚ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਦਿਆਂ ਕਿਹਾ ਸੀ ਕਿ ਚਾਰੇ ਦੋਸ਼ੀ ਨਿਆਂਇਕ ਪ੍ਰਣਾਲੀ ਦਾ ਗਲਤ ਫਾਇਦਾ ਚੁੱਕ ਕੇ ਫਾਂਸੀ ਨੂੰ ਟਾਲਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਲਈ ਜਿਨ੍ਹਾਂ ਦੋਸ਼ੀਆਂ ਦੀ ਰਹਿਮ ਅਪੀਲ ਰੱਦ ਹੋ ਚੁੱਕੀ ਹੈ, ਉਨ੍ਹਾਂ ਨੂੰ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ।