ਪੰਜਾਬ

punjab

ETV Bharat / bharat

ਨਿਰਭਯਾ ਗੈਂਗਰੇਪ ਦੇ ਦੋਸ਼ੀ ਨੇ ਕੀਤਾ ਵੱਡਾ ਖੁਲਾਸਾ, ਕਿਹਾ ਮੈਨੂੰ ਬਣਾਇਆ ਜਾ ਰਿਹਾ ਬਲੀ ਦਾ ਬੱਕਰਾ

2012 ਵਿੱਚ ਦਿੱਲੀ 'ਚ ਵਾਪਰੇ ਨਿਰਭਯਾ ਗੈਂਗਰੇਪ ਦੇ ਚਾਰ ਦੋਸ਼ੀਆਂ ਵਿਚੋਂ ਇੱਕ ਵਿਨੈ ਸ਼ਰਮਾ ਨੇ ਰਾਸ਼ਟਰਪਤੀ ਨੂੰ ਭੇਜੀ ਗਈ ਆਪਣੀ ਰਹਿਮ ਦੀ ਅਪੀਲ ਨੂੰ ਵਾਪਸ ਕਰਨ ਦੀ ਮੰਗ ਕੀਤੀ ਹੈ।

ਨਿਰਭਯਾ ਗੈਂਗਰੇਪ ਦੇ ਦੋਸ਼ੀ
ਫ਼ੋਟੋ

By

Published : Dec 7, 2019, 5:26 PM IST

Updated : Dec 7, 2019, 5:43 PM IST

ਨਵੀਂ ਦਿੱਲੀ: ਨਿਰਭਯਾ ਗੈਂਗਰੇਪ ਦੇ ਦੋਸ਼ੀ ਵਿਨੈ ਸ਼ਰਮਾ ਨੇ ਸ਼ਨੀਵਾਰ ਨੂੰ ਰਾਸ਼ਟਰਪਤੀ ਨੂੰ ਇੱਕ ਪਟੀਸ਼ਨ ਭੇਜ ਕੇ ਅਪੀਲ ਕੀਤੀ ਹੈ ਕਿ ਗ੍ਰਹਿ ਮੰਤਰਾਲੇ ਵੱਲੋਂ ਭੇਜੀ ਗਈ ਉਸ ਦੀ ਰਹਿਮ ਦੀ ਅਪੀਲ ਨੂੰ ਤੁਰੰਤ ਵਾਪਸ ਕਰ ਦੀਤੀ ਜਾਵੇ।

ਵੇਖੋ ਵੀਡੀਓ

ਵਿਨੈ ਸ਼ਰਮਾ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਹੈ ਕਿ ਗ੍ਰਹਿ ਮੰਤਰਾਲੇ ਵੱਲੋਂ ਰਾਸ਼ਟਰਪਤੀ ਨੂੰ ਭੇਜੀ ਗਈ ਰਹਿਮ ਪਟੀਸ਼ਨ ‘ਤੇ ਨਾ ਤਾਂ ਉਨ੍ਹਾਂ ਦੇ ਦਸਤਖਤ ਹਨ ਅਤੇ ਨਾ ਹੀ ਉਨ੍ਹਾਂ ਦੁਆਰਾ ਅਧਿਕਾਰਤ ਹੈ, ਇਸ ਲਈ ਰਾਸ਼ਟਰਪਤੀ ਇਸ ਨੂੰ ਵਾਪਸ ਕਰ ਦੇਣ। ਵਿਨੈ ਨੇ ਕਿਹਾ ਕਿ ਇਹ ਹੈ ਇੱਕ ਦਿੱਲੀ ਵਿੱਚ ਚੋਣ ਦਾ ਮੌਕਾ ਹੈ ਅਤੇ ਉਸ ਨੂੰ ਬਲੀ ਦਾ ਬੱਕਰਾ ਬਣਾਇਆ ਜਾ ਰਿਹਾ ਹੈ।

ਫ਼ੋਟੋ

ਦੱਸ ਦਈਏ ਕਿ ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਨੂੰ ਨਿਰਭਯਾ ਕਾਂਡ ਦੇ ਦੋਸ਼ੀ ਵਿਨੈ ਸ਼ਰਮਾ ਦੀ ਰਹਿਮ ਦੀ ਅਪੀਲ ਖਾਰਜ ਕਰਨ ਦੀ ਸਿਫਾਰਸ਼ ਕੀਤੀ ਹੈ। ਮੰਤਰਾਲੇ ਨੇ ਸ਼ੁੱਕਰਵਾਰ ਨੂੰ ਆਖਰੀ ਫੈਸਲੇ ਲਈ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਰਹਿਮ ਦੀ ਅਪੀਲ ਫਾਈਲ ਭੇਜ ਦਿੱਤੀ ਹੈ। ਦੋ ਦਿਨ ਪਹਿਲਾਂ, ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਵੀ ਗ੍ਰਹਿ ਮੰਤਰਾਲੇ ਨੂੰ ਇੱਕ ਰਿਪੋਰਟ ਭੇਜੀ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਦੋਸ਼ੀ ਦੀ ਸਜ਼ਾ ਕਿਸੇ ਵੀ ਹਾਲਤ ਵਿੱਚ ਹਟਾਉਣ ਯੋਗ ਨਹੀਂ ਹੈ। ਦਿੱਲੀ ਸਰਕਾਰ ਨੇ ਵੀ ਵਿਨੈ ਦੀ ਪਟੀਸ਼ਨ ਰੱਦ ਕਰ ਦਿੱਤੀ ਸੀ।

ਜ਼ਿਕਰਯੋਗ ਹੈ ਕਿ ਵਿਨੈ, ਪੈਰਾ ਮੈਡੀਕਲ ਵਿਦਿਆਰਥੀ ਦੇ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ ਚਾਰ ਦੋਸ਼ੀਆਂ ਵਿਚੋਂ ਇੱਕ ਹੈ, ਉਸ ਨੇ ਫਾਂਸੀ ਤੋਂ ਮੁਆਫੀ ਲਈ ਅਰਜ਼ੀ ਦਿੱਤੀ ਸੀ। ਪਟੀਸ਼ਨ ਖਾਰਜ ਹੋਣ ਤੋਂ ਬਾਅਦ ਵਿਨੈ ਨੂੰ ਫਾਂਸੀ ਦੇਣ ਦਾ ਕੰਮ ਜਲਦੀ ਕੀਤਾ ਜਾ ਸਕਦਾ ਹੈ। 2012 ਵਿੱਚ ਵਾਪਰੇ ਇਸ ਬਲਾਤਕਾਰ ਦੇ ਕੇਸ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ।

Last Updated : Dec 7, 2019, 5:43 PM IST

ABOUT THE AUTHOR

...view details