ਨਵੀਂ ਦਿੱਲੀ : ਨਿਰਭਯਾ ਜਬਰ ਜਨਾਹ ਤੇ ਕਤਲ ਮਾਮਲੇ ਦੀ ਸੁਣਵਾਈ ਕਰਦੇ ਹੋਏ ਦਿੱਲੀ ਦੀ ਪਟਿਆਲਾ ਕੋਰਟ ਨੇ ਚਾਰੇ ਮੁਲਜ਼ਮਾਂ ਵਿਰੁੱਧ ਨਵਾਂ ਡੈਥ ਵਾਰੰਟ ਜਾਰੀ ਕਰ ਦਿੱਤਾ ਹੈ। ਦੋਸ਼ੀਆਂ ਨੂੰ 3 ਮਾਰਚ ਨੂੰ ਫਾਂਸੀ ਦਿੱਤੀ ਜਾਵੇਗੀ।
ਪਟਿਆਲਾ ਹਾਊਸ ਕੋਰਟ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਦੋਸ਼ੀਆਂ ਨੂੰ 3 ਮਾਰਚ ਨੂੰ ਸਵੇਰੇ 6 ਵਜੇ ਫ਼ਾਂਸੀ ਦੀ ਸਜ਼ਾ ਦਿੱਤੇ ਜਾਣ ਦੇ ਹੁਕਮ ਦਿੱਤੇ ਹਨ।
ਪਹਿਲਾਂ ਵੀ ਦੋ ਵਾਰ ਜਾਰੀ ਹੋਇਆ ਡੈਥ ਵਾਰੰਟ
ਨਿਰਭਯਾ ਮਾਮਲੇ ਨੂੰ ਲੈ ਕੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਚਾਰੇ ਮੁਲਜ਼ਮਾਂ ਵਿਰੁੱਧ ਇਸ ਤੋਂ ਪਹਿਲਾਂ ਵੀ ਦੋ ਵਾਰ ਡੈਥ ਵਾਰੰਟ ਜਾਰੀ ਕੀਤੇ ਸਨ। ਦੱਸਣਯੋਗ ਹੈ ਕਿ ਪਹਿਲਾ ਡੈਥ ਵਾਰੰਟ ਜਾਰੀ ਕਰਦੇ ਹੋਏ ਐਡੀਸ਼ਨਲ ਸੈਸ਼ਨ ਜੱਜ ਸਤੀਸ਼ ਕੁਮਾਰ ਅਰੋੜਾ ਨੇ ਫ਼ੈਸਲਾ ਸੁਣਾਇਆ ਸੀ। ਉਸ ਵੇਲੇ ਚਾਰੇ ਮੁਲਜ਼ਮਾਂ ਨੂੰ 22 ਜਨਵਰੀ ਸਵੇਰੇ 7 ਵਜੇ ਫ਼ਾਂਸੀ ਦਿੱਤੀ ਜਾਣੀ ਸੀ। ਜਿਸ ਸਮੇਂ ਇਹ ਫ਼ੈਸਲਾ ਸੁਣਾਇਆ ਗਿਆ ਉਸ ਵੇਲੇ ਕੋਰਟ ਰੂਮ ਵਿੱਚ ਸਿਰਫ਼ ਜੱਜ, ਜੇਲ੍ਹ ਦੇ ਅਧਿਕਾਰੀ ਤੇ ਵਕੀਲ ਹੀ ਮੌਜੂਦ ਸਨ।