ਨਵੀਂ ਦਿੱਲੀ: ਨਿਰਭਯਾ ਗੈਂਗਰੇਪ ਮਾਮਲੇ ਵਿੱਚ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਪਟੀਸ਼ਨ ’ਤੇ ਵੀਰਵਾਰ ਨੂੰ ਸੁਣਵਾਈ ਹੋਵੇਗੀ। ਪਹਿਲਾਂ, ਦਿੱਲੀ ਹਾਈ ਕੋਰਟ ਨੇ ਸੁਣਵਾਈ 24 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਸੀ, ਪਰ ਨਿਰਭਯਾ ਦੇ ਵਕੀਲ ਦੇ ਦਖ਼ਲ ਦੇਣ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ।
ਨਿਰਭਯਾ ਕੇਸ ਵਿੱਚ ਮੁਲਜ਼ਮ ਪਵਨ ਦੀ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ - ਨਿਰਭਯਾ ਕੇਸ
ਨਿਰਭਯਾ ਗੈਂਗਰੇਪ ਮਾਮਲੇ ਵਿੱਚ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਪਟੀਸ਼ਨ ’ਤੇ ਵੀਰਵਾਰ ਨੂੰ ਸੁਣਵਾਈ ਹੋਵੇਗੀ। ਪਹਿਲਾਂ, ਦਿੱਲੀ ਹਾਈ ਕੋਰਟ ਨੇ ਸੁਣਵਾਈ 24 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਸੀ, ਪਰ ਨਿਰਭਯਾ ਦੇ ਵਕੀਲ ਦੇ ਦਖ਼ਲ ਦੇਣ ਤੋਂ ਬਾਅਦ ਹੁਣ ਇਸ ਸਬੰਧੀ ਸੁਣਵਾਈ ਕਰਨ ਦਾ ਫ਼ੈਸਲਾ ਵੀਰਵਾਰ ਨੂੰ ਹੀ ਕੀਤਾ ਗਿਆ ਹੈ।
ਦਿੱਲੀ ਹਾਈਕੋਰਟ ਵਿੱਚ ਪਟੀਸ਼ਨ ਦਰਜ ਕਰਕੇ ਪਵਨ ਨੇ ਆਪਣੇ ਆਪ ਨੂੰ ਨਾਬਾਲਗ ਦੱਸਿਆ ਹੈ। ਆਪਣੀ ਪਟੀਸ਼ਨ ਵਿੱਚ ਪਵਨ ਨੇ ਕਿਹਾ ਕਿ 2012 ਵਿਚ ਉਹ ਨਾਬਾਲਗ਼ ਸੀ ਤੇ ਉਸ ਕਿਸ਼ੇਰ ਨਿਆਏ ਕਾਨੂੰਨ ਦੇ ਤਹਿਤ ਵਿਵਹਾਰ ਕੀਤਾ ਜਾਣਾ ਚਾਹੀਦਾ ਹੈ।
ਨਿਰਭਯਾ ਗੈਂਗਰੇਪ ਮਾਮਲੇ ਵਿੱਚ ਫਾਂਸੀ ਦੀ ਸਜਾ ਪਾਉਣ ਵਾਲੇ ਪਵਨ ਗੁਪਤਾ ਨੇ ਆਪਣੀ ਪਟੀਸ਼ਨ ਵਿਚ ਦਾਅਵਾ ਕੀਤਾ ਕਿ ਉਹ ਦਸੰਬਰ 2012 ਵਿੱਚ ਹੋਈ ਵਾਰਦਾਤ ਵੇਲੇ ਨਾਬਾਲਗ਼ ਸੀ ਤੇ ਟ੍ਰਾਇਲ ਕੋਰਟ ਨੇ ਗ਼ਲਤ ਢੰਗ ਨਾਲ ਉਸ ਦੇ ਖ਼ਿਲਾਫ਼ ਕੰਮ ਕੀਤਾ। ਪਟੀਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਹੇਠਲੀ ਅਦਾਲਤ ਨੇ ਨਾਬਾਲਗ ਹੋਣ ਕਾਰਨ ਉਸ ਦੇ ਅਧਿਕਾਰਾਂ ਦੀ ਉਲੰਘਣਾ ਕੀਤੀ ਹੈ।