ਨਵੀਂ ਦਿੱਲੀ: ਪਟਿਆਲਾ ਹਾਊਸ ਕੋਰਟ ਨੇ 2012 ਦਿੱਲੀ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਦੀ ਫਾਂਸੀ ਉੱਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ।
ਕਾਨੂੰਨੀ ਦਾਅ ਪੇਚ ਲਾ ਮੁੜ ਬਚੇ ਨਿਰਭਯਾ ਦੇ ਦੋਸ਼ੀ, ਫਾਂਸੀ ਟਲੀ - nirbhaya case convicts wont be hanged tomorrow
17:36 March 02
ਪਟਿਆਲਾ ਹਾਊਸ ਕੋਰਟ ਨੇ 2012 ਦਿੱਲੀ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਦੀ ਫਾਂਸੀ ਉੱਤੇ ਰੋਕ ਲਗਾ ਦਿੱਤੀ ਹੈ ਕਿਉਂਕਿ ਇਸ ਮਾਮਲੇ ਦੇ ਇੱਕ ਦੋਸ਼ੀ ਪਵਨ ਕੁਮਾਰ ਦੀ ਰਹਿਮ ਪਟੀਸ਼ਨ ਅਜੇ ਰਾਸ਼ਟਰਪਤੀ ਕੋਲ ਪੈਂਡਿੰਗ ਪਈ ਹੈ।
ਪੁਰਾਣੇ ਡੈੱਥ ਵਾਰੰਟ ਅਨੁਸਾਰ, ਸਾਰੇ ਦੋਸ਼ੀਆਂ ਨੂੰ ਮੰਗਲਵਾਰ ਸਵੇਰੇ 6 ਵਜੇ ਫਾਂਸੀ ਦਿੱਤੀ ਜਾਣੀ ਸੀ। ਅਦਾਲਤ ਦੇ ਫੈਸਲੇ ਤੋਂ ਬਾਅਦ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।
ਪਟਿਆਲਾ ਹਾਊਸ ਕੋਰਟ ਵਿੱਚ ਦੋਸ਼ੀ ਪਵਨ ਨੇ ਅਪੀਲ ਕਰਦਿਆਂ ਕਿਹਾ ਕਿ ਉਸ ਦੀ ਰਹਿਮ ਪਟੀਸ਼ਨ ਅਜੇ ਰਾਸ਼ਟਰਪਤੀ ਕੋਲ ਪੈਂਡਿੰਗ ਹੈ, ਇਸੇ ਲਈ ਭਲਕੇ ਹੋਣ ਵਾਲੀ ਫਾਂਸੀ ਦੀ ਸਜ਼ਾ ਉੱਤੇ ਰੋਕ ਲਗਾਈ ਜਾਵੇ। ਇਸ ਦੇ ਨਾਲ ਹੀ ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਪਵਨ ਦੀ ਅਪੀਲ ਰਾਸ਼ਟਰਪਤੀ ਕੋਲ ਜਾਣ ਲਈ ਮਿਲੀ ਹੈ।
ਇਹ ਤੀਜੀ ਵਾਰ ਹੋਇਆ ਹੈ ਜਦੋਂ ਦੋਸ਼ੀਆਂ ਨੂੰ ਫਾਂਸੀ 'ਤੇ ਰੋਕ ਲਗਾਈ ਗਈ ਹੈ। ਦੱਸ ਦਈਏ ਕਿ ਫਾਂਸੀ ਦੀ ਤਰੀਕ ਪਹਿਲਾਂ 22 ਜਨਵਰੀ ਨੂੰ ਨਿਰਧਾਰਤ ਕੀਤੀ ਗਈ ਸੀ। ਇਸ ਤੋਂ ਬਾਅਦ ਫਾਂਸੀ ਦੀ ਤਰੀਕ 1 ਫਰਵਰੀ ਰੱਖੀ ਗਈ ਸੀ।