ਨਵੀਂ ਦਿੱਲੀ: ਨਿਰਭਯਾ ਜਬਰ ਜਨਾਹ ਤੇ ਕਤਲ ਮਾਮਲੇ ਦੇ ਚੌਥੇ ਦੋਸ਼ੀ ਪਵਨ ਕੁਮਾਰ ਗੁਪਤਾ ਨੇ 3 ਮਾਰਚ ਨੂੰ ਫਾਂਸੀ ਦੀ ਸਜ਼ਾ ਤੋਂ ਪਹਿਲਾਂ ਮੁੜ ਸੁਪਰੀਮ ਕੋਰਟ 'ਚ ਕਿਊਰੇਟਿਵ ਪਟੀਸ਼ਨ ਦਾਖਲ ਕੀਤੀ ਹੈ।
ਮੁਲਜ਼ਮ ਦੇ ਵਕੀਲ ਏਪੀ ਸਿੰਘ ਨੇ ਦੱਸਿਆ ਕਿ ਪਵਨ ਨੇ ਆਪਣੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਤਬਦੀਲ ਕੀਤੇ ਜਾਣ ਲਈ ਇਹ ਪਟੀਸ਼ਨ ਦਾਖਲ ਕੀਤੀ ਹੈ। ਮੁਲਜ਼ਮ ਦੇ ਵਕੀਲ ਨੇ ਇਹ ਦਾਅਵਾ ਕੀਤਾ ਹੈ ਕਿ ਸੁਧਾਰਾਤਮਕ ਪਟੀਸ਼ਨ ਪਾਉਣ ਵਾਲਾ ਪਵਨ ਚਾਰਾਂ ਦੋਸ਼ੀਆਂ ਵਿੱਚੋਂ ਇੱਕਲਾ ਹੈ ਤੇ ਉਸ ਨੇ ਰਾਸ਼ਟਰਪਤੀ ਕੋਲ ਪਟੀਸ਼ਨ ਦੇਣ ਦੇ ਵਿਕਲਪ ਦੀ ਵਰਤੋਂ ਨਹੀਂ ਅਜੇ ਤੱਕ ਨਹੀਂ ਕੀਤੀ ਹੈ।
ਦੱਸਣਯੋਗ ਹੈ ਕਿ ਟ੍ਰਾਇਲ ਕੋਰਟ ਵੱਲੋਂ ਨਿਰਭਯਾ ਮਾਮਲੇ ਦੇ 4 ਦੋਸ਼ੀਆਂ ਨੂੰ ਫਾਂਸੀ ਦਿੱਤੇ ਜਾਣ ਲਈ 3 ਮਾਰਚ ਦਾ ਡੈਥ ਵਾਰੰਟ ਜਾਰੀ ਕੀਤਾ ਹੈ। ਜੇਕਰ ਤਿੰਨ ਮਾਰਚ ਤੋਂ ਪਹਿਲਾਂ 2 ਮਾਰਚ ਨੂੰ ਸੁਪਰੀਮ ਕੋਰਟ ਵੱਲੋਂ ਇਸ ਪਟੀਸ਼ਨ 'ਤੇ ਸੁਣਵਾਈ ਰੱਦ ਕਰ ਦਿੱਤੀ ਜਾਂਦੀ ਹੈ ਤਾਂ ਪਵਨ ਦੇ ਵਕੀਲ ਵੱਲੋਂ 3 ਮਾਰਚ ਨੂੰ ਹੋਣ ਵਾਲੀ ਫਾਂਸ ਉੱਤੇ ਰੋਕ ਲਗਾਏ ਜਾਣ ਦੀ ਮੰਗ ਕੀਤੀ ਜਾਵੇਗੀ।