ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸਾਲ 2012 ਦੇ ਨਿਰਭਯਾ ਜਬਰ ਜਨਾਹ ਅਤੇ ਕਤਲ ਮਾਮਲੇ ਦੇ ਦੋਸ਼ੀ ਵਿੱਚ ਪਵਨ ਕੁਮਾਰ ਗੁਪਤਾ ਦੀ ਕਿਊਰੇਟਿਵ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਪਵਨ ਸਮੇਤ ਤਿੰਨ ਹੋਰਨਾਂ ਦੋਸ਼ੀਆਂ ਨੂੰ 3 ਮਾਰਚ ਨੂੰ ਫਾਂਸੀ ਦਿੱਤੀ ਜਾਣੀ ਹੈ। ਪਵਨ ਨੇ ਆਪਣੀ ਪਟੀਸ਼ਨ 'ਚ, ਜੁਰਮ ਦੇ ਸਮੇਂ ਨਾਬਾਲਗ਼ ਹੋਣ ਦਾ ਦਾਅਵਾ ਕਰਦਿਆਂ ਫਾਂਸੀ ਨੂੰ ਉਮਰ ਕੈਦ 'ਚ ਬਦਲਣ ਦੀ ਅਪੀਲ ਕੀਤੀ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਹੈ। ਅਦਾਲਤ ਵੱਲੋਂ ਇਹ ਸੁਣਵਾਈ ਬੰਦ ਕਮਰੇ 'ਚ ਕੀਤੀ ਗਈ ਹੈ।
ਜਸਟਿਸ ਐਨ ਵੀ ਰਮਨ, ਜਸਟਿਸ ਅਰੁਣ ਮਿਸ਼ਰਾ, ਜਸਟਿਸ ਆਰਐਫ ਨਰੀਮਨ, ਜਸਟਿਸ ਆਰ ਭਾਨੂਮਾਥੀ ਅਤੇ ਜਸਟਿਸ ਅਸ਼ੋਕ ਭੂਸ਼ਣ ਦੀ ਸੰਵਿਧਾਨਕ ਬੈਂਚ ਨੇ ਜਸਟਿਸ ਰਮਨ ਦੇ ਚੈਂਬਰ 'ਚ ਇਸ ਪਟੀਸ਼ਨ ਦੀ ਸੁਣਵਾਈ ਕੀਤੀ।
ਮੁਲਜ਼ਮ ਪਵਨ ਗੁਪਤਾ ਨੇ ਆਪਣੇ ਵਕੀਲ ਏਪੀ ਸਿੰਘ ਰਾਹੀਂ ਕਿਊਰੇਟਿਵ ਪਟੀਸ਼ਨ ਦਾਖ਼ਲ ਕਰਨ ਦੇ ਮਾਮਲੇ 'ਤੇ ਮੁੜ ਵਿਚਾਰ ਦੀਆਂ ਪਟੀਸ਼ਨਾਂ ਉੱਤੇ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ।
VIDEO: ਪਵਨ ਗੁਪਤਾ ਦੀ ਕਿਊਰੇਟਿਵ ਪਟੀਸ਼ਨ ਰੱਦ ਹੋਰ ਪੜ੍ਹੋ :ਦਿੱਲੀ ਹਿੰਸਾ: ਸੰਸਦ 'ਚ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਜਾਵੇਗੀ ਮੰਗ
ਵਕੀਲ ਏਪੀ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਨੇ ਐਤਵਾਰ ਨੂੰ ਸੁਪਰੀਮ ਕੋਰਟ ਦੀ ਰਜ਼ਿਸਟਰੀ 'ਚ ਇੱਕ ਅਰਜੀ ਦਾਖਲ ਕਰ ਖੁਲ੍ਹੀ ਅਦਾਲਤ ਵਿੱਚ ਪਵਨ ਦੀ ਕਿਊਰੇਟਿਵ ਪਟੀਸ਼ਨ ਉੱਤੇ ਸੁਣਵਾਈ ਕੀਤੇ ਜਾਣ ਦੀ ਅਪੀਲ ਕੀਤੀ ਹੈ। ਦੋਸ਼ੀਆਂ ਵਿੱਚੋਂ ਸਿਰਫ ਪਵਨ ਕੋਲ ਹੀ ਹੁਣ ਤੱਕ ਕਿਊਰੇਟਿਵ ਪਟੀਸ਼ਨ ਦਾਇਰ ਕਰਨ ਦਾ ਮੌਕਾ ਬੱਚਿਆ ਸੀ। ਪਵਨ ਅਤੇ ਇੱਕ ਹੋਰ ਦੋਸ਼ੀ ਅਕਸ਼ੇੈ ਸਿੰਘ ਨੇ ਹੇਠਲੀ ਅਦਾਲਤ ਵਿੱਚ ਪਟੀਸ਼ਨ ਦਾਖ਼ਲ ਕਰਕੇ ਮੌਤ ਦੀ ਸਜਾ ਤੇ ਰੋਕ ਲਾਉਣ ਦੀ ਅਪੀਲ ਕੀਤੀ ਸੀ।