ਨਵੀਂ ਦਿੱਲੀ: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਦਿੱਲੀ ਵਿਖੇ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ 1 ਲੱਖ 70 ਹਜ਼ਾਰ ਕਰੋੜ ਰਾਹਤ ਪੈਕਜ ਦਾ ਐਲਾਨ ਕੀਤਾ।
ਇਸ ਦੌਰਾਨ ਉਨ੍ਹਾਂ ਕਿਹਾ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਲਾਬੰਦੀ ਦਾ ਫੈਸਲਾ ਕੀਤਾ। ਅਸੀਂ ਨਹੀਂ ਚਾਹੁੰਦੇ ਕਿ ਕੋਈ ਭੁੱਖਾ ਮਰ ਜਾਏ ਜਾਂ ਤੰਗੀ ਵਿੱਚ ਰਹੇ। ਸਰਕਾਰ ਗਰੀਬਾਂ ਨੂੰ ਪੈਸਾ ਮੁਹੱਈਆ ਕਰਵਾਏਗੀ। ਸਰਕਾਰ 1 ਲੱਖ 70 ਹਜ਼ਾਰ ਕਰੋੜ ਦਾ ਰਾਹਤ ਪੈਕੇਜ ਦੇਵੇਗੀ। ਅਜਿਹੇ ਮੌਕਿਆਂ ਉੱਤੇ ਮਜ਼ਦੂਰਾਂ ਅਤੇ ਗਰੀਬਾਂ ਲਈ ਰਾਹਤ ਜ਼ਰੂਰੀ ਹੈ। ਅਸੀਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਪੈਕੇਜ ਲੈ ਕੇ ਆਏ ਹਾਂ। ਸੰਕਟ ਮੌਕੇ ਗਰੀਬਾਂ ਤੇ ਵਧੇਰੇ ਪ੍ਰਭਾਵ ਹੁੰਦਾ ਹੈ। ਸਿਹਤ ਕਰਮਚਾਰੀਆਂ ਨੂੰ 50 ਲੱਖ ਰੁਪਏ ਦਾ ਬੀਮਾ ਕਵਰ ਦਿੱਤਾ ਜਾਵੇਗਾ। ਭੋਜਨ ਅਤੇ ਪੈਸੇ ਨਾਲ ਗਰੀਬਾਂ ਨੂੰ ਮਦਦ ਮਿਲੇਗੀ।"
ਵਿੱਤ ਮੰਤਰੀ ਨੇ ਅੱਗੇ ਕਿਹਾ, "ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ 80 ਕਰੋੜ ਗਰੀਬ ਲੋਕਾਂ ਲਈ ਭੋਜਨ ਦੀ ਵਿਵਸਥਾ ਕੀਤੀ ਜਾਵੇਗੀ ਤਾਂ ਜੋ ਕੋਈ ਗਰੀਬ ਭੁੱਖਾ ਨਾ ਰਹੇ। ਇਸ ਦੇ ਲਈ, 5 ਕਿੱਲੋ ਕਣਕ ਜਾਂ ਚੌਲ ਤਿੰਨ ਮਹੀਨਿਆਂ ਤੱਕ ਮਿਲਣਗੇ। 80 ਕਰੋੜ ਲਾਭਪਾਤਰੀਆਂ ਨੂੰ ਲਾਭ ਹੋਵੇਗਾ।"
ਉਨ੍ਹਾਂ ਕਿਹਾ, "ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਤਹਿਤ, ਕਿਸਾਨਾਂ ਨੂੰ ਹਰ ਸਾਲ 6000 ਰੁਪਏ ਦਿੱਤੇ ਜਾਂਦੇ ਹਨ। ਅਪ੍ਰੈਲ ਦੇ ਪਹਿਲੇ ਹਫਤੇ ਵਿੱਚ 2000 ਰੁਪਏ ਦੀ ਕਿਸ਼ਤ ਖਾਤੇ ਵਿੱਚ ਪਾਈ ਜਾਏਗੀ। 8 ਕਰੋੜ ਤੋਂ ਵੱਧ ਕਿਸਾਨਾਂ ਨੂੰ ਲਾਭ ਮਿਲੇਗਾ। ਮਜ਼ਦੂਰਾਂ ਲਈ ਮਨਰੇਗਾ ਤਹਿਤ ਤਨਖਾਹ 182 ਰੁਪਏ ਤੋਂ ਵਧਾ ਕੇ 202 ਰੁਪਏ ਕੀਤੀ ਗਈ ਹੈ।"
ਵਿੱਤ ਮੰਤਰੀ ਨੇ ਕਿਹਾ, "ਕਰਜ਼ੇ ਦੀ ਰਕਮ ਦੋ ਗੁਣਾ ਵਧੀ ਹੈ। 10 ਲੱਖ ਦੀ ਥਾਂ 20 ਲੱਖ ਰੁਪਏ ਤੱਕ ਦਾ ਕਰਜ਼ਾ ਪ੍ਰਾਪਤ ਕਰ ਸਕੇਗਾ। ਬਿਨਾਂ ਕਿਸੇ ਗਰੰਟੀ ਦੇ ਮਿਲੇਗਾ। ਈਪੀਐਫ ਨੇ ਨਿਯਮਾਂ ਵਿੱਚ ਬਦਲਾਅ ਕੀਤਾ। ਘੱਟ ਤਨਖਾਹ ਦੇਣ ਵਾਲਿਆਂ ਦਾ ਪੀਐਫ ਸਰਕਾਰ।"