ਨਵੀਂ ਦਿੱਲੀ: ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਅੱਜ ਮਣੀਪੁਰ ਵਿੱਚ 3000 ਕਰੋੜ ਰੁਪਏ ਦੇ 13 ਰਾਸ਼ਟਰੀ ਰਾਜਮਾਰਗ ਪ੍ਰਾਜੈਕਟਾਂ ਲਈ ਨੀਂਹ ਪੱਥਰ ਰੱਖਣਗੇ। ਵਰਚੁਅਲ ਸਮਾਰੋਹ ਵਿਚ ਸੂਬੇ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ, ਸੜਕ ਆਵਾਜਾਈ ਅਤੇ ਰਾਜਮਾਰਗ ਰਾਜ ਮੰਤਰੀ ਵੀ ਕੇ ਸਿੰਘ, ਸੰਸਦ ਮੈਂਬਰ, ਵਿਧਾਇਕ, ਕੇਂਦਰ ਅਤੇ ਰਾਜ ਦੇ ਸੀਨੀਅਰ ਅਧਿਕਾਰੀ ਵੀ ਸ਼ਿਰਕਤ ਕਰਨਗੇ। ਇਹ ਪ੍ਰਾਜੈਕਟ 316 ਕਿਲੋਮੀਟਰ ਹਾਈਵੇ ਦੇ ਨਿਰਮਾਣ ਲਈ ਹਨ।
ਨਿਤਿਨ ਗਡਕਰੀ ਦੇ ਦਫ਼ਤਰ ਵੱਲੋਂ ਟਵੀਟ ਕਰਕੇ ਦੱਸਿਆ ਗਿਆ, "ਮਣੀਪੁਰ ਨਵੇਂ ਭਾਰਤ ਵਿਚ ਵਿਕਾਸ ਦੇ ਰਾਹ 'ਤੇ ਅੱਗੇ ਵਧੇਗਾ। ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਮਣੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਸੋਮਵਾਰ ਨੂੰ ਸਵੇਰੇ 11.30 ਵਜੇ ਸੜਕ ਸੁਰੱਖਿਆ ਪ੍ਰਾਜੈਕਟ ਦਾ ਉਦਘਾਟਨ ਕਰਨਗੇ।"