ਪਟਨਾ: ਬਿਹਾਰ ਵਿੱਚ ਨਵੀਂ ਸਰਕਾਰ ਬਣਾਉਣ ਦੀ ਕਵਾਇਦ ਦੇ ਹਿੱਸੇ ਵਜੋਂ ਅੱਜ ਐਨਡੀਏ ਦੀ ਵਿਧਾਇਕ ਦਲ ਦੀ ਇੱਕ ਮੀਟਿੰਗ ਹੋਈ। ਇਸ ਮੀਟਿੰਗ 'ਚ ਨਿਤੀਸ਼ ਕੁਮਾਰ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਇਸ ਤੋਂ ਬਾਅਦ ਨਿਤੀਸ਼ ਕੁਮਾਰ ਰਾਜ ਭਵਨ ਪਹੁੰਚੇ ਅਤੇ ਬਿਹਾਰ ਦੇ ਰਾਜਪਾਲ ਫਾਗੂ ਚੌਹਾਨ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਨੀਤੀਸ਼ ਕੁਮਾਰ ਨੇ ਕਿਹਾ ਕਿ ਉਹ ਸੋਮਵਾਰ ਸ਼ਾਮ 4:30 ਵਜੇ ਸਤਵੀਂ ਵਾਰ ਬਿਹਾਰ ਦੇ ਸੀਐਮ ਵਜੋਂ ਸਹੁੰ ਚੁਕਣਗੇ।
ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਤੋਂ ਬਾਅਦ ਜੇਡੀਯੂ ਦੇ ਪ੍ਰਧਾਨ ਨਿਤੀਸ਼ ਕੁਮਾਰ ਨੇ ਕਿਹਾ, ‘ਰਾਜਪਾਲ ਨੂੰ ਸਮਰਥਨ ਪੱਤਰ ਸੌਂਪਿਆ ਗਿਆ ਹੈ। ਉਨ੍ਹਾਂ ਨੇ ਪੱਤਰ ਸਵੀਕਾਰ ਕਰਕੇ ਮੁੱਖ ਮੰਤਰੀ ਵਜੋਂ ਨਾਮਜ਼ਦ ਕੀਤਾ। ਭਲਕੇ ਸਹੁੰ ਚੁੱਕ ਸਮਾਗਮ ਹੋਵੇਗਾ।
ਨਿਤੀਸ਼ ਕੁਮਾਰ ਨੇ ਪੇਸ਼ ਕੀਤਾ ਸਰਕਾਰ ਬਣਾਉਣ ਦਾ ਦਾਅਵਾ, ਭਲਕੇ ਹੋਵੇਗਾ ਸਹੁੰ ਚੁੱਕ ਸਮਾਗਮ - bihar election
ਬਿਹਾਰ ਵਿੱਚ ਐਨਡੀਏ ਵਿਧਾਇਕ ਦਲ ਦੇ ਨੇਤਾ ਚੁਣੇ ਗਏ ਨਿਤੀਸ਼ ਕੁਮਾਰ ਨੇ ਅੱਜ ਰਾਜਪਾਲ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਨਿਤੀਸ਼ ਸੋਮਵਾਰ ਸ਼ਾਮ 4:30 ਵਜੇ ਸੱਤਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।
ਨਿਤੀਸ਼ ਕੁਮਾਰ ਨੇ ਪੇਸ਼ ਕੀਤਾ ਸਰਕਾਰ ਬਣਾਉਣ ਦਾ ਦਾਅਵਾ, ਭਲਕੇ ਹੋਵੇਗਾ ਸਹੁੰ ਚੁੱਕ ਸਮਾਗਮ
ਇਸ ਦੇ ਨਾਲ ਹੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਨਿਤੀਸ਼ ਕੁਮਾਰ ਨੂੰ ਸਰਬਸੰਮਤੀ ਨਾਲ ਐਨਡੀਏ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ।'
ਰੱਖਿਆ ਮੰਤਰੀ ਰਾਜਨਾਥ ਸਿੰਘ ਵਿਧਾਇਕ ਦਲ ਦੀ ਇੱਕ ਅਹਿਮ ਬੈਠਕ ਲਈ ਪਟਨਾ ਪਹੁੰਚੇ। ਰਾਜਨਾਥ ਸਿੰਘ ਕੇਂਦਰੀ ਨਿਗਰਾਨ ਵਜੋਂ ਰਾਸ਼ਟਰੀ ਲੋਕਤੰਤਰੀ ਗਠਜੋੜ (ਐਨਡੀਏ) ਦੀ ਮੀਟਿੰਗ ਵਿੱਚ ਸ਼ਾਮਲ ਹੋਏ। ਉਨ੍ਹਾਂ ਦੀ ਹਾਜ਼ਰੀ ਵਿੱਚ ਅੰਤਮ ਫੈਸਲਾ ਲਿਆ ਗਿਆ।