ਨਵੀਂ ਦਿੱਲੀ: ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਹਾਲਤ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਆਰਮੀ ਹਸਪਤਾਲ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪ੍ਰਣਬ ਮੁਖਰਜੀ ਅਜੇ ਵੀ ਵੈਂਟੀਲੇਟਰ ਸਪੋਰਟ 'ਤੇ ਹਨ ਅਤੇ ਡਾਕਟਰਾਂ ਮੁਤਾਬਕ ਉਨ੍ਹਾਂ ਦੀ ਹਾਲਤ ਸਥਿਰ ਹੈ।
ਪ੍ਰਣਬ ਮੁਖਰਜੀ ਦੀ ਸਿਹਤ 'ਚ ਨਹੀਂ ਕੋਈ ਸੁਧਾਰ - ਪ੍ਰਣਬ ਮੁਖਰਜੀ ਦੀ ਸਿਹਤ
ਆਰਮੀ ਹਸਪਤਾਲ ਨੇ ਮੰਗਲਵਾਰ ਨੂੰ ਜਾਣਕਾਰੀ ਦਿੱਤੀ ਕਿ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਸਿਹਤ 'ਚ ਕੋਈ ਬਦਲਾਅ ਨਹੀਂ ਹੋਇਆ ਹੈ।
ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ
ਦੱਸਣਯੋਗ ਹੈ ਕਿ 84 ਸਾਲਾ ਸਾਬਕਾ ਰਾਸ਼ਟਰਪਤੀ ਨੂੰ 10 ਅਗਸਤ ਨੂੰ ਦਿੱਲੀ ਕੈਂਟ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੇ ਦਿਮਾਗ ਵਿੱਚੋਂ ਇੱਕ ਬਲੱਡ ਕਲੌਟ ਨੂੰ ਹਟਾਉਣ ਲਈ ਉਨ੍ਹਾਂ ਦੀ ਸਰਜਰੀ ਕੀਤੀ ਗਈ ਸੀ, ਜਿਸ ਤੋਂ ਬਾਅਦ ਉਹ ਕੋਮਾ ਵਿੱਚ ਹਨ। ਉਨ੍ਹਾਂ ਦਾ ਕੋਵਿਡ-19 ਟੈਸਟ ਵੀ ਸਕਾਰਾਤਮਕ ਆਇਆ ਸੀ।
ਹਸਪਤਾਲ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਪ੍ਰਣਬ ਮੁਖਰਜੀ ਦੀ ਸਥਿਤੀ ਵਿੱਚ ਕੋਈ ਤਬਦੀਲੀ ਨਹੀਂ ਆਈ ਹੈ। ਉਹ ਅਜੇ ਵੀ ਵੈਂਟੀਲੇਟਰ ਸਪੋਰਟ 'ਤੇ ਹਨ ਅਤੇ ਉਨ੍ਹਾਂ ਦੇ ਪ੍ਰਮੁੱਖ ਅੰਗਾਂ ਦੀ ਸਥਿਤੀ ਸਥਿਰ ਹੈ।"