ਨਵੀਂ ਦਿੱਲੀ: ਦੇਸ਼ ਭਰ 'ਚ ਜਿੱਥੇ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ, ਉੱਥੇ ਹੀ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਰਾਹਤ ਭਰੀ ਖ਼ਬਰ ਦਿੱਤੀ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਪਿਛਲੇ 24 ਘੰਟਿਆਂ 'ਚ 10 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸਾਂ 'ਚ ਕੋਰੋਨਾ ਦਾ ਇੱਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ।
ਪਿਛਲੇ 24 ਘੰਟਿਆਂ 'ਚ 10 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ 'ਚ ਕੋਰੋਨਾ ਦਾ ਕੋਈ ਨਵਾਂ ਮਾਮਲਾ ਨਹੀਂ: ਡਾ. ਹਰਸ਼ ਵਰਧਨ - health minister Dr. HArshvardhan
ਪਿਛਲੇ 24 ਘੰਟਿਆਂ 'ਚ ਦੇਸ਼ ਦੇ 10 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਚੋਂ ਕੋਰੋਨਾ ਦਾ ਇੱਕ ਵੀ ਨਵਾਂ ਮਾਮਲਾ ਦਰਜ ਨਹੀਂ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਸ਼ਨ ਨੇ ਦਿੱਤੀ ਹੈ।
ਸਿਹਤ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰ ਸਰਕਾਰ ਨੇ ਹੁਣ ਤਕ 72 ਲੱਖ ਐਨ 95 ਮਾਸਕ ਅਤੇ 36 ਲੱਖ ਪੀਪੀਈ ਕਿਟਾਂ ਭੇਜੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ 'ਚ 4362 ਕੋਰੋਨਾ ਕੇਅਰ ਸੈਂਟਰ ਹਨ ਜਿਨ੍ਹਾਂ 'ਚ ਹਲਕੇ ਲੱਛਣ ਵਾਲੇ 3 ਲੱਖ 49,856 ਮਰੀਜਾਂ ਨੂੰ ਰੱਖੇ ਜਾਣ ਦੀ ਸਮਰੱਥਾ ਹੈ।
ਜ਼ਿਕਰਯੋਗ ਹੈ ਕਿ ਦੇਸ਼ 'ਚ ਕੋਰੋਨਾ ਪੀੜਤਾਂ ਦਾ ਅੰਕੜਾ 62 ਹਜ਼ਾਰ ਤੋਂ ਪਾਰ ਪਹੁੰਚ ਗਿਆ ਹੈ ਅਤੇ 2114 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਿੱਥੇ ਇੱਕ ਪਾਸੇ ਮਹਾਰਾਸ਼ਟਰ 'ਚ ਕੋਰੋਨਾ ਦੇ 20,228 ਮਾਮਲੇ, ਗੁਜਰਾਤ 'ਚ 7786 ਮਾਮਲੇ, ਦਿੱਲੀ 'ਚ 6542 ਅਤੇ ਤਮਿਲਨਾਡੂ 'ਚ 6535 ਮਾਮਲੇ ਹਨ, ਉੱਥੇ ਹੀ 10 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਚੋਂ 24 ਘੰਟਿਆਂ 'ਚ ਕੋਰੋਨਾ ਦਾ ਕੋਈ ਮਾਮਲਾ ਨਾ ਆਉਣਾ ਰਾਹਤ ਵਾਲੀ ਖ਼ਬਰ ਹੈ।