ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸੰਸਦ ਦੇ ਮੌਨਸੂਨ ਸੈਸ਼ਨ ਵਿੱਚ ਕੋਈ ਪ੍ਰਸ਼ਨਕਾਲ ਨਹੀਂ ਹੋਵੇਗਾ ਅਤੇ ਨਿੱਜੀ ਮੈਂਬਰਾਂ ਦੇ ਬਿੱਲ ਨਹੀਂ ਲਏ ਜਾਣਗੇ, ਜਦੋਂ ਕਿ ਸਿਫ਼ਰ ਕਾਲ ’ਤੇ ਪਾਬੰਦੀ ਰਹੇਗੀ।
ਸੰਸਦ ਦੇ ਮੌਨਸੂਨ ਸੈਸ਼ਨ 'ਚ ਨਹੀਂ ਹੋਵੇਗਾ ਪ੍ਰਸ਼ਨਕਾਲ, ਥਰੂਰ ਨੇ ਕੀਤਾ ਇਤਰਾਜ਼ ਲੋਕ ਸਭਾ ਅਤੇ ਰਾਜ ਸਭਾ ਦੇ ਸਕੱਤਰਾਂ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨਾਂ ਅਨੁਸਾਰ ਸੈਸ਼ਨ ਦੌਰਾਨ ਕੋਈ ਬਰੇਕ ਨਹੀਂ ਹੋਏਗੀ। ਸੰਸਦ ਦਾ ਮੌਨਸੂਨ ਸੈਸ਼ਨ 14 ਸਤੰਬਰ ਤੋਂ 1 ਅਕਤੂਬਰ ਤੱਕ ਚੱਲੇਗਾ ਤੇ ਦੋਵੇਂ ਸਦਨ ਸ਼ਨਿਚਰਵਾਰ ਅਤੇ ਐਤਵਾਰ ਨੂੰ ਵੀ ਚੱਲਣਗੇ।
ਪ੍ਰਸ਼ਨਕਾਲ ਨਾ ਹੋਣ 'ਤੇ ਕਾਂਗਰਸੀ ਆਗੂ ਸ਼ਸ਼ੀ ਥਰੂਰ ਨੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਨੇ ਟਵੀਟ ਕਰ ਲਿਖਿਆ ਕਿ ਸੰਸਦ ਮੈਂਬਰਾਂ ਦੀ ਸੁਰੱਖਿਆ ਨੂੰ ਲੈ ਕੇ ਪ੍ਰਸ਼ਨ ਕਾਲ ਮੁਲਤਵੀ ਕਰਨ ਦਾ ਫੈਸਲਾ ਸਮਝ ਤੋਂ ਬਾਹਰ ਹੈ।
ਇਸ ਤੋਂ ਪਹਿਲਾਂ 28 ਅਗਸਤ ਨੂੰ ਲੋਕ ਸਭਾ ਵਿੱਚ ਕਾਂਗਰਸ ਦੇ ਆਗੂ ਅਧੀਰ ਰੰਜਨ ਚੌਧਰੀ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਇੱਕ ਪੱਤਰ ਲਿਖ ਕੇ ਅਪੀਲ ਕੀਤੀ ਸੀ ਕਿ ਸੰਸਦ ਦੇ ਆਉਣ ਵਾਲੇ ਮੌਨਸੂਨ ਸੈਸ਼ਨ ਵਿੱਚ ਮੈਂਬਰਾਂ ਦੇ ਪ੍ਰਸ਼ਨ ਪੁੱਛਣ ਅਤੇ ਮੁੱਦੇ ਉਠਾਉਣ ਦੇ ਅਧਿਕਾਰ ਨੂੰ ਘੱਟ ਨਹੀਂ ਕੀਤਾ ਜਾਣਾ ਚਾਹੀਦਾ।