ਲਖ਼ਨਊ: ਹਾਲ ਹੀ ਵਿੱਚ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਉਨ੍ਹਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਕਿਆਸਰੀਆਂ ਨੂੰ ਖ਼ਤਮ ਕਰਦਿਆਂ ਡਾ. ਕਫ਼ੀਲ ਖਾਨ ਨੇ ਕਿਹਾ ਕਿ ਉਹ ਇੱਕ ਡਾਕਟਰ ਹੈ ਅਤੇ ਇਸ ਤਰ੍ਹਾਂ ਹੀ ਰਹਿਣਾ ਚਾਹੁੰਦਾ ਹੈ।
ਉਸ ਨੂੰ ਹਾਲ ਹੀ ਵਿੱਚ ਮਥੁਰਾ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਹੈ ਜਦੋਂ ਅਲਾਹਾਬਾਦ ਹਾਈ ਕੋਰਟ ਨੇ ਸਖ਼ਤ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਅਧੀਨ ਉਸ ਦੀ ਨਜ਼ਰਬੰਦੀ ਰੱਦ ਕਰ ਦਿੱਤੀ ਹੈ। ਅਦਾਲਤ ਨੇ ਉਸ ਨੂੰ ਤੁਰੰਤ ਰਿਹਾਅ ਕਰਨ ਦੇ ਆਦੇਸ਼ ਦਿੱਤੇ ਸਨ ਤੇ ਕਿਹਾ ਹੈ ਕਿ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (ਏ.ਐੱਮ.ਯੂ.) ਵਿੱਚ ਉਸ ਦੇ ਭਾਸ਼ਣ ਨੇ ਨਫ਼ਰਤ ਜਾਂ ਹਿੰਸਾ ਨੂੰ ਪ੍ਰਫੁੱਲਤ ਨਹੀਂ ਕੀਤਾ, ਬਲਕਿ ਰਾਸ਼ਟਰੀ ਅਖੰਡਤਾ ਦੀ ਮੰਗ ਕੀਤੀ ਸੀ।
ਡਾ. ਖਾਨ ਇਸ ਸਮੇਂ ਰਾਜਸਥਾਨ ਵਿੱਚ ਹਨ ਤੇ ਉਨ੍ਹਾਂ ਨੇ ਪੱਤਰਕਾਰਾਂ ਨੂੰ ਫ਼ੋਨ ਉੱਤੇ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਕਿਸੇ ਵੀ ਰਾਜਨੀਤਕ ਪਾਰਟੀ ਵਿੱਚ ਸ਼ਾਮਲ ਨਹੀਂ ਹੋਣਗੇ।