ਨਵੀਂ ਦਿੱਲੀ: ਦਿੱਲੀ ਹਾਈਕੋਰਟ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਸਣੇ ਮਨੀਸ਼ ਸਿਸੋਦੀਆ, ਵਾਰਿਸ ਪਠਾਨ, ਅਕਬਰਉਦੀਨ ਓਵੈਸੀ, ਮਹਿਮੂਦ ਪ੍ਰਾਚਾ ਅਤੇ ਅਮਾਨਉੱਲ੍ਹਾ ਵਿਰੁੱਧ ਐਫਆਈਆਰ ਦਰਜ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਉੱਤੇ ਸੁਣਵਾਈ ਕੀਤੀ।
ਅਦਾਲਤ ਨੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ, ਦਿੱਲੀ ਸਰਕਾਰ ਅਤੇ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਨੋਟਿਸ ਜਾਰੀ ਕਰਦਿਆਂ 13 ਅਪ੍ਰੈਲ ਤੱਕ ਜਵਾਬ ਦਾਖਲ ਕਰਨ ਦੇ ਹੁਕਮ ਦਿੱਤੇ ਹਨ।
ਇਹ ਪਟੀਸ਼ਨ ਲਾਇਰਸ ਵਾਇਸ ਨਾਂਅ ਦੇ ਸੰਗਠਨ ਨੇ ਦਾਖਲ ਕੀਤੀ ਹੈ। ਵਕੀਲ ਅਰਚਨਾ ਸ਼ਰਮਾ ਰਾਹੀਂ ਦਾਖਲ ਪਟੀਸ਼ਨ ਵਿੱਚ ਇਹ ਮੰਗ ਕੀਤੀ ਗਈ ਹੈ ਕਿ ਇਨ੍ਹਾਂ ਆਗੂਆਂ ਦੇ ਭੜਕਾਊ ਭਾਸ਼ਣ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਜਾਵੇ।