ਪੰਜਾਬ

punjab

ETV Bharat / bharat

ਪਾਉਂਟਾ ਸਾਹਿਬ 'ਚ ਬਣਾਈ ਗਈ NRI ਇਮਾਰਤ, ਮਿਲਣਗੀਆਂ ਖ਼ਾਸ ਸਹੂਲਤਾਂ - ਪਾਉਂਟਾ ਸਾਹਿਬ

ਇਤਿਹਾਸਕ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ 'ਚ NRI ਬਿਲਡਿੰਗ ਬਣਾਈ ਗਈ ਹੈ ਜਿਸ ਦਾ ਉਦਘਾਟਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ। ਉਨ੍ਹਾਂ ਕਿਹਾ ਕਿ NRI's ਤੇ ਹੋਰ ਸੰਗਤ ਦੀ ਸੁੱਖ-ਸਹੂਲਤ ਨੂੰ ਧਿਆਨ ਚ ਰੱਖਦੇ ਹੋਏ ਇਹ ਇਮਾਰਤ ਤਿਆਰ ਕੀਤੀ ਗਈ ਹੈ।

paonta sahib gurudwara
ਫ਼ੋਟੋ

By

Published : Jan 11, 2020, 2:00 PM IST

ਸਿਰਮੌਰ: ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ 'ਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ 'ਚ ਸੰਗਤ ਦੀ ਸੁਵਿਧਾ ਨੂੰ ਧਿਆਨ 'ਚ ਰੱਖਦੇ ਹੋਏ 70 ਨਵੇਂ ਕਮਰੇ ਬਣਾਏ ਜਾ ਰਹੇ ਹਨ ਜਿਨ੍ਹਾਂ 'ਚੋਂ 26 ਬਿਲਕੁੱਲ ਤਿਆਰ ਹੋ ਚੁੱਕੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਦਾ ਉਦਘਾਟਨ ਕੀਤਾ।

ਵੀਡੀਓ

ਇਸ ਸ਼ਾਨਦਾਰ ਇਮਾਰਤ ਦੇ ਬਣਨ ਮਗਰੋਂ NRI's ਤੇ ਹੋਰ ਸੰਗਤ ਨੂੰ ਠਹਿਰਣ ਚ ਕੋਈ ਪਰੇਸ਼ਾਨੀ ਨਹੀਂ ਹੋਵੇਗੀ। ਗੁਰਦੁਆਰਾ ਪ੍ਰਬੰਧਨ ਵੱਲੋਂ ਇਸ ਇਮਾਰਤ 'ਚ ਹਰ ਪ੍ਰਕਾਰ ਦੀ ਸਹੂਲਤ ਉਪਲੱਬਧ ਕਰਵਾਈ ਜਾਵੇਗੀ।

ਗੁਰਦੁਆਰਾ ਪਾਉਂਟਾ ਸਾਹਿਬ 'ਚ ਰੋਜ਼ਾਨਾ ਸੈਂਕੜਾ ਦੀ ਗਿਣਤੀ ਚ ਸ਼ਰਧਾਲੂ ਵੱਖ-ਵੱਖ ਸੂਬਿਆਂ ਤੇ ਦੇਸ਼ਾਂ ਤੋਂ ਨਤਮਸਤਕ ਹੋਣ ਆਉਂਦੇ ਹਨ।

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਗੁਰਦੁਆਰਾ ਪਾਉਂਟਾ ਸਾਹਿਬ ਦੇ ਸੁੰਦਰੀਕਰਨ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ ਜਿਸ ਦੇ ਲਈ ਕਈ ਸੰਸਥਾਨ ਤੇ ਦਾਨੀ ਸੱਜਣ ਦਾਨ ਵੀ ਕਰ ਰਹੇ ਹਨ।

ABOUT THE AUTHOR

...view details