ਨਵੀਂ ਦਿੱਲੀ: ਨਰਿੰਦਰ ਮੋਦੀ ਸਰਕਾਰ ਨੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੂੰ ਕੇਂਦਰੀ ਮੰਤਰੀ ਦਾ ਦਰਜਾ ਦੇਣ ਦਾ ਫ਼ੈਸਲਾ ਕੀਤਾ ਹੈ। ਮੋਦੀ ਸਰਕਾਰ ਨੇ ਇਹ ਫ਼ੈਸਲਾ ਉਨ੍ਹਾਂ ਦੇ ਕੌਮੀ ਸੁਰੱਖਿਆ ਦੇ ਖ਼ੇਤਰ 'ਚ ਦਿੱਤੇ ਯੋਗਦਾਨ ਨੂੰ ਵੇਖਦਿਆਂ ਲਿਆ ਹੈ।
ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੂੰ ਦਿੱਤਾ ਕੇਂਦਰੀ ਮੰਤਰੀ ਦਾ ਦਰਜਾ - ਅਜੀਤ ਡੋਵਾਲ
ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਨੇ ਕੇਂਦਰੀ ਮੰਤਰੀ ਦਾ ਦਰਜਾ ਦੇਣ ਦਾ ਫ਼ੈਸਲਾ ਕੀਤਾ ਹੈ।
ਫ਼ਾਈਲ ਫ਼ੋਟੋ।
ਉਨ੍ਹਾਂ ਦੀ ਨਿਯੁਕਤੀ ਪੰਜ ਸਾਲ ਤੱਕ ਲਈ ਹੋਵੇਗੀ। ਅਜੀਤ ਡੋਵਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਿਛਲੀ ਸਰਕਾਰ 'ਚ ਵੀ ਕੌਮੀ ਸੁਰੱਖਿਆ ਸਲਾਹਕਾਰ ਦੇ ਅਹੁਦੇ 'ਤੇ ਜ਼ਿੰਮੇਵਾਰੀ ਨਿਭਾ ਰਹੇ ਸਨ।
ਜ਼ਿਕਰਯੋਗ ਹੈ ਕਿ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਦੇ ਪੁੱਤਰ ਸ਼ੌਰਯਾ ਡੋਵਾਲ ਨੂੰ ਕੁੱਝ ਮਹੀਨੇ ਪਹਿਲਾਂ ਹੀ ਜੈੱਡ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੰਭਾਵਿਤ ਖ਼ਤਰਿਆਂ ਨੂੰ ਵੇਖਦੇ ਹੋਏ ਜੈੱਡ ਸਿਕਿਓਰਿਟੀ ਦਿੱਤੀ ਗਈ ਹੈ।