ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਗਿਣਤੀ ਵੱਧ ਕੇ 72 ਲੱਖ ਤੋਂ ਪਾਰ ਪਹੁੰਚ ਚੁੱਕੀ ਹੈ। ਉੱਥੇ ਹੀ ਐਕਟਿਵ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਗਿਰਾਵਟ ਵੇਖਣ ਨੂੰ ਮਿਲ ਰਹੀ ਹੈ। ਭਾਰਤ 'ਚ ਹੁਣ ਤੱਕ 8,26,876 ਕੋਰੋਨਾ ਮਰੀਜ਼ ਹਨ। ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 63,509 ਨਵੇਂ ਕੇਸ ਸਾਹਮਣੇ ਆਏ ਹਨ, ਜਦੋਂ ਕਿ 730 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ। ਹੁਣ ਤੱਕ 63 ਲੱਖ ਤੋਂ ਵੱਧ ਮਰੀਜ਼ ਕੋਰੋਨਾ ਮਹਾਂਮਾਰੀ ਨੂੰ ਹਰਾ ਕੇ ਸਿਹਤਯਾਬ ਹੋ ਗਏ ਹਨ।
ਦੇਸ਼ 'ਚ ਘਟੀ ਕੋਰੋਨਾ ਮਰੀਜ਼ਾਂ ਦੀ ਗਿਣਤੀ, 63 ਲੱਖ ਤੋਂ ਵੱਧ ਮਰੀਜ਼ ਹੋਏ ਸਿਹਤਯਾਬ - ਦੇਸ਼ ਦੀ ਰਾਜਧਾਨੀ ਦਿੱਲੀ
ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ ਕੋਰੋਨਾ ਦੇ 63,509 ਨਵੇਂ ਕੇਸ ਸਾਹਮਣੇ ਆਏ ਹਨ ਜਦੋਂ ਕਿ ਕੋਰੋਨਾ ਕਾਰਨ 730 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ 63 ਲੱਖ ਤੋਂ ਵੱਧ ਮਰੀਜ਼ ਕੋਰੋਨਾ ਮਹਾਂਮਾਰੀ ਨੂੰ ਹਰਾ ਸਿਹਤਯਾਬ ਹੋ ਗਏ ਹਨ।
ਦੇਸ਼ 'ਚ ਘਟੀ ਕੋਰੋਨਾ ਮਰੀਜ਼ਾਂ ਦੀ ਗਿਣਤੀ, 63 ਲੱਖ ਤੋਂ ਵੱਧ ਮਰੀਜ਼ ਹੋਏ ਸਿਹਤਯਾਬ
ਇਸ ਦੇ ਨਾਲ ਹੀ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਮੁੜ ਵਧਣ ਲੱਗੀ ਹੈ। 11 ਦਿਨਾਂ ਬਾਅਦ ਮੰਗਲਵਾਰ ਨੂੰ ਰਾਜਧਾਨੀ 'ਚ ਰੋਜ਼ਾਨਾ ਨਵੇਂ ਕੇਸਾਂ ਦਾ ਅੰਕੜਾ 3 ਹਜ਼ਾਰ ਤੋਂ ਪਾਰ ਹੋ ਗਿਆ ਹੈ। ਬੀਤੇ 24 ਘੰਟਿਆਂ ਵਿੱਚ ਦਿੱਲੀ ਵਿੱਚ 3036 ਨਵੇਂ ਕੇਸ ਸਾਹਮਣੇ ਆਏ ਜਦੋਂ ਕਿ 45 ਮਰੀਜ਼ਾਂ ਦੀ ਮੌਤ ਹੋ ਗਈ। ਰਾਜਧਾਨੀ 'ਚ ਕੁਲ ਕੋਰੋਨਾ ਮਾਮਲੇ 3 ਲੱਖ 15 ਹਜ਼ਾਰ ਦੇ ਨੇੜੇ ਹਨ। ਜਦੋਂ ਕਿ ਰਿਕਵਰੀ ਰੇਟ 91 ਫੀਸਦੀ ਤੋਂ ਪਾਰ ਹੈ।