ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ 'ਚ ਆਏ ਦਿਨ ਵਾਧਾ ਹੋ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 19,000 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਸੰਕਰਮਿਤ ਮਰੀਜ਼ਾਂ ਦੀ ਗਿਣਤੀ 4,00,412 ਹੋ ਗਈ ਹੈ।
ਦੇਸ਼ ਵਿੱਚ ਇਸ ਮਾਰੂ ਵਾਇਰਸ ਕਾਰਨ ਹੁਣ ਤੱਕ 13000 ਤੋਂ ਵੱਧ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਕੋਰੋਨਾ ਸੰਕਰਮਣ ਦੇ ਮਾਮਲੇ ਵਿੱਚ ਭਾਰਤ ਦੁਨੀਆ ਵਿੱਚ ਚੌਥੇ ਨੰਬਰ 'ਤੇ ਹੈ ਅਤੇ ਸਿਰਫ ਅਮਰੀਕਾ, ਬ੍ਰਾਜ਼ੀਲ ਅਤੇ ਰੂਸ ਦੇ ਪਿੱਛੇ ਹੈ। 20 ਜੂਨ ਦੀ ਦੇਰ ਸ਼ਾਮ ਭਾਰਤ ਹੁਣ ਦੁਨੀਆ ਦਾ ਚੌਥਾ ਅਜਿਹਾ ਦੇਸ਼ ਬਣ ਗਿਆ ਹੈ, ਜਿਥੇ 4 ਲੱਖ ਤੋਂ ਵੱਧ ਲੋਕ ਇਸ ਮਾਰੂ ਬਿਮਾਰੀ ਦਾ ਸ਼ਿਕਾਰ ਹੋ ਚੁੱਕੇ ਹਨ।