ਪੰਜਾਬ

punjab

ETV Bharat / bharat

ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 29 ਲੱਖ ਤੋਂ ਪਾਰ, 55 ਹਜ਼ਾਰ ਤੋਂ ਵੱਧ ਮੌਤਾਂ

ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 69,878 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਅਤੇ 945 ਮੌਤਾਂ ਹੋਈਆਂ ਹਨ। ਦੇਸ਼ ਵਿੱਚ ਕੋਰੋਨਾ ਪੀੜਤਾਂ ਦਾ ਅੰਕੜਾ 29,75,702 ਹੋ ਗਿਆ ਹੈ।

ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 29 ਲੱਖ
ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 29 ਲੱਖ

By

Published : Aug 22, 2020, 11:01 AM IST

ਨਵੀਂ ਦਿੱਲੀ: ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 69,878 ਦੇ ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 945 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਨਵੇਂ ਕੇਸਾਂ ਦੀ ਪੁਸ਼ਟੀ ਹੋਣ ਮਗਰੋਂ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦਾ ਅੰਕੜਾ 29,75,702 ਹੋ ਗਿਆ ਹੈ। ਹੁਣ ਤੱਕ ਇਸ ਮਹਾਂਮਾਰੀ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 55,794 ਹੋ ਗਈ ਹੈ।

ਦੇਸ਼ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਰਿਕਵਰੀ ਰੇਟ 73.91 ਫੀਸਦੀ ਹੈ ਅਤੇ ਮੌਤ ਦਰ 1.90 ਫੀਸਦੀ ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਆਈਸੀਐਮਆਰ ਵੱਲੋਂ 36,180 ਨਮੂਨਿਆਂ ਦੀ ਜਾਂਚ ਕੀਤੀ ਗਈ ਅਤੇ ਸਕਾਰਾਤਮਕ ਦਰ 5.12 ਪ੍ਰਤੀਸ਼ਤ ਹੈ।

ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 29 ਲੱਖ

ਸਿਹਤ ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਵਿੱਚ 69,878 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 945 ਮੌਤਾਂ ਹੋਈਆਂ ਹਨ। ਇਸ ਦੇ ਨਾਲ ਦੇਸ਼ 'ਚ ਕੋਰੋਨਾ ਦੇ ਕੁੱਲ 29,75,702 ਮਾਮਲੇ ਹੋ ਚੁੱਕੇ ਹਨ। ਇਨ੍ਹਾਂ 'ਚ 6,97,330 ਮਾਮਲੇ ਐਕਟਿਵ ਹਨ। ਉੱਥੇ ਹੀ ਹੁਣ ਤੱਕ 22,22,578 ਲੋਕ ਸਿਹਤਯਾਬ ਹੋ ਗਏ ਹਨ ਅਤੇ ਹੁਣ ਤੱਕ 55,794 ਮੌਤਾਂ ਹੋ ਚੁੱਕੀਆਂ ਹਨ।

ਕਰਨਾਟਕ ਵਿੱਚ 7,571 ਨਵੇਂ ਮਾਮਲੇ ਆਏ ਹਨ ਤੇ ਕੋਰੋਨਾ ਮਰੀਜ਼ਾਂ ਦੀ ਗਿਣਤੀ 2,64,546 ਹੋ ਚੁੱਕੀ ਹੈ। ਇਸ ਤੋਂ ਇਲਾਵਾ ਤਮਿਲਨਾਡੂ 'ਚ 5,995 ਨਵੇਂ ਕੇਸਾਂ ਨਾਲ ਕੋਰੋਨਾ ਪੀੜਤਾਂ ਦਾ ਅੰਕੜਾ 3,67,430 ਅਤੇ ਮਹਾਰਾਸ਼ਟਰਾ 'ਚ 14,161 ਹੋਰ ਨਵੇਂ ਕੇਸਾਂ ਸਣੇ ਕੋਰੋਨਾ ਪੀੜਤਾਂ ਦਾ ਅੰਕੜਾ 6,57,450 ਪਹੁੰਚ ਗਿਆ ਹੈ। ਮੱਧ ਪ੍ਰਦੇਸ਼ 'ਚ ਵੀ ਬੀਤੇ 24 ਘੰਟਿਆਂ 'ਚ ਸਭ ਤੋਂ ਵੱਧ 1,147 ਅਤੇ ਅਸਾਮ 'ਚ 1,856 ਕੋਰੋਨਾ ਦੇ ਨਵੇਂ ਮਾਮਲੇ ਆਏ ਹਨ।

ABOUT THE AUTHOR

...view details