ਪੰਜਾਬ

punjab

ETV Bharat / bharat

ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 30 ਲੱਖ ਤੋਂ ਪਾਰ, 56 ਹਜ਼ਾਰ ਤੋਂ ਵੱਧ ਮੌਤਾਂ

ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 69,239 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਅਤੇ 912 ਮੌਤਾਂ ਹੋਈਆਂ ਹਨ। ਦੇਸ਼ ਵਿੱਚ ਕੋਰੋਨਾ ਪੀੜਤਾਂ ਦਾ ਅੰਕੜਾ 30,44,941 ਹੋ ਗਿਆ ਹੈ।

ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 30 ਲੱਖ ਤੋਂ ਪਾਰ
ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 30 ਲੱਖ ਤੋਂ ਪਾਰ

By

Published : Aug 23, 2020, 10:27 AM IST

ਨਵੀਂ ਦਿੱਲੀ: ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 69,239 ਦੇ ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 912 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਨਵੇਂ ਕੇਸਾਂ ਦੀ ਪੁਸ਼ਟੀ ਹੋਣ ਮਗਰੋਂ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦਾ ਅੰਕੜਾ 30,44,941 ਹੋ ਗਿਆ ਹੈ। ਹੁਣ ਤੱਕ ਇਸ ਮਹਾਂਮਾਰੀ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 56,706 ਹੋ ਗਈ ਹੈ।

ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 30 ਲੱਖ ਤੋਂ ਪਾਰ

ਦੇਸ਼ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਰਿਕਵਰੀ ਰੇਟ 73.91 ਫੀਸਦੀ ਹੈ ਅਤੇ ਮੌਤ ਦਰ 1.90 ਫੀਸਦੀ ਹੋ ਗਈ ਹੈ। ਆਈਸੀਐਮਆਰ ਵੱਲੋਂ 22 ਅਗਸਤ ਤੱਕ ਟੈਸਟ ਕੀਤੇ ਗਏ ਨਮੂਨਿਆਂ ਦੀ ਕੁੱਲ ਗਿਣਤੀ 3,52,92,220 ਹੈ। ਬੀਤੇ ਦਿਨ 8,01,147 ਨਮੂਨਿਆਂ ਦੀ ਜਾਂਚ ਕੀਤੀ ਗਈ।

ਟੈਸਟ ਕੀਤੇ ਗਏ ਨਮੂਨਿਆਂ ਦੀ ਕੁੱਲ ਸੰਖਿਆ 3,52,92,220

ਸਿਹਤ ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਵਿੱਚ 69,239 ਨਵੇਂ ਮਾਮਲੇ ਸਾਹਮਣੇ ਆਏ ਹਨ। ਅਤੇ 912 ਮੌਤਾਂ ਹੋਈਆਂ ਹਨ। ਇਸ ਦੇ ਨਾਲ ਦੇਸ਼ 'ਚ ਕੋਰੋਨਾ ਦੇ ਕੁੱਲ 30,44,941 ਮਾਮਲੇ ਹੋ ਚੁੱਕੇ ਹਨ। ਇਨ੍ਹਾਂ 'ਚ 7,07,668 ਮਾਮਲੇ ਐਕਟਿਵ ਹਨ। ਉੱਥੇ ਹੀ ਹੁਣ ਤੱਕ 22,80,567 ਲੋਕ ਸਿਹਤਯਾਬ ਹੋ ਗਏ ਹਨ ਅਤੇ ਹੁਣ ਤੱਕ 56,706 ਮੌਤਾਂ ਹੋ ਚੁੱਕੀਆਂ ਹਨ।

ਕਰਨਾਟਕ ਵਿੱਚ 7,330 ਨਵੇਂ ਮਾਮਲੇ ਆਏ ਹਨ ਤੇ ਕੋਰੋਨਾ ਮਰੀਜ਼ਾਂ ਦੀ ਗਿਣਤੀ 2,71,876 ਹੋ ਚੁੱਕੀ ਹੈ। ਇਸ ਤੋਂ ਇਲਾਵਾ ਤਮਿਲਨਾਡੂ 'ਚ 5,980 ਨਵੇਂ ਕੇਸਾਂ ਨਾਲ ਕੋਰੋਨਾ ਪੀੜਤਾਂ ਦਾ ਅੰਕੜਾ 3,73,410 ਅਤੇ ਮਹਾਰਾਸ਼ਟਰਾ 'ਚ 14,492 ਨਵੇਂ ਕੇਸਾਂ ਸਣੇ ਕੋਰੋਨਾ ਪੀੜਤਾਂ ਦਾ ਅੰਕੜਾ 6,71,942 ਪਹੁੰਚ ਗਿਆ ਹੈ।

ABOUT THE AUTHOR

...view details