ਨਵੀਂ ਦਿੱਲੀ: ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 61,408 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 836 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਨਵੇਂ ਕੇਸਾਂ ਦੀ ਪੁਸ਼ਟੀ ਹੋਣ ਮਗਰੋਂ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦਾ ਅੰਕੜਾ 31,06,349 ਹੋ ਗਿਆ ਹੈ। ਹੁਣ ਤੱਕ ਇਸ ਮਹਾਂਮਾਰੀ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 57,542 ਹੋ ਗਈ ਹੈ।
ਦੇਸ਼ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਰਿਕਵਰੀ ਰੇਟ 73.91 ਫੀਸਦੀ ਹੈ ਅਤੇ ਮੌਤ ਦਰ 1.90 ਫੀਸਦੀ ਹੋ ਗਈ ਹੈ।
ਆਈਸੀਐਮਆਰ ਵੱਲੋਂ 23 ਅਗਸਤ ਤੱਕ ਟੈਸਟ ਕੀਤੇ ਗਏ ਨਮੂਨਿਆਂ ਦੀ ਕੁੱਲ ਸੰਖਿਆ 3,59,02,137 ਹੈ। ਬੀਤੇ ਦਿਨ 6,09,917 ਨਮੂਨਿਆਂ ਦੀ ਜਾਂਚ ਕੀਤੀ ਗਈ।
ਆਈਸੀਐਮਆਰ 3,59,02,137ਨਮੂਨਿਆਂ ਦੀ ਕੀਤੀ ਜਾਂਚ ਸਿਹਤ ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਵਿੱਚ 61,408 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 836 ਮੌਤਾਂ ਹੋਈਆਂ ਹਨ। ਇਸ ਦੇ ਨਾਲ ਦੇਸ਼ 'ਚ ਕੋਰੋਨਾ ਦੇ ਕੁੱਲ 31,06,349 ਮਾਮਲੇ ਹੋ ਚੁੱਕੇ ਹਨ। ਇਨ੍ਹਾਂ 'ਚ 7,10,771 ਮਾਮਲੇ ਐਕਟਿਵ ਹਨ। ਉੱਥੇ ਹੀ ਹੁਣ ਤੱਕ 23,38,036 ਲੋਕ ਸਿਹਤਯਾਬ ਹੋ ਗਏ ਹਨ ਅਤੇ ਹੁਣ ਤੱਕ 56,706 ਮੌਤਾਂ ਹੋ ਚੁੱਕੀਆਂ ਹਨ।
ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 31 ਲੱਖ ਸਿਹਤ ਮੰਤਰਾਲੇ ਦੇ ਮੁਤਾਬਕ ਦੇਸ਼ ਦੇ ਪੰਜ ਸੂਬਿਆਂ 'ਚ ਕੋਰੋਨਾ ਵਾਇਰਸ ਦੇ ਹਲਾਤ ਤਣਾਅਪੂਰਨ ਬਣੇ ਹੋਏ ਹਨ। ਪਿਛਲੇ 24 ਘੰਟਿਆਂ ਵਿੱਚ, ਮਹਾਰਾਸ਼ਟਰ ਵਿੱਚ 14492 ਨਵੇਂ ਕੇਸ ਹੋਏ ਹਨ, ਮਹਾਰਾਸ਼ਟਰ ਤੋਂ ਬਾਅਦ ਆਂਧਰਾ ਪ੍ਰਦੇਸ਼ ਰੋਜ਼ਾਨਾ ਮਾਮਲਿਆਂ ਵਿੱਚ ਦੂਜੇ ਨੰਬਰ ’ਤੇ ਹੈ ਜਿੱਥੇ 10276 ਨਵੇਂ ਕੇਸ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਕਰਨਾਟਕ ਵਿੱਚ 7330, ਤਾਮਿਲਨਾਡੂ ਵਿੱਚ 5980 ਅਤੇ ਉੱਤਰ ਪ੍ਰਦੇਸ਼ ਵਿੱਚ 5214 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਪੰਜ ਸੂਬਿਆਂ 'ਚ ਮੌਜੂਦਾ ਸਮੇਂ 'ਚ ਸਭ ਤੋਂ ਵੱਧ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।