ਨਵੀਂ ਦਿੱਲੀ: ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 77,266 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 1,057 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਨਵੇਂ ਕੇਸਾਂ ਦੀ ਪੁਸ਼ਟੀ ਹੋਣ ਮਗਰੋਂ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦਾ ਅੰਕੜਾ 33,87,500 ਹੋ ਗਿਆ ਹੈ। ਹੁਣ ਤੱਕ ਇਸ ਮਹਾਂਮਾਰੀ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 61,529 ਹੋ ਗਈ ਹੈ।
ਆਈਸੀਐਮਆਰ ਵੱਲੋਂ 27 ਅਗਸਤ ਤੱਕ ਟੈਸਟ ਕੀਤੇ ਗਏ ਨਮੂਨਿਆਂ ਦੀ ਕੁੱਲ ਸੰਖਿਆ 3,94,77,848 ਹੈ। ਬੀਤੇ ਦਿਨ 9,01,338 ਨਮੂਨਿਆਂ ਦੀ ਜਾਂਚ ਕੀਤੀ ਗਈ।
ਸਿਹਤ ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਵਿੱਚ 77,266 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 61,529 ਮੌਤਾਂ ਹੋਈਆਂ ਹਨ। ਇਸ ਦੇ ਨਾਲ ਦੇਸ਼ 'ਚ ਕੋਰੋਨਾ ਦੇ ਕੁੱਲ 33,87,500 ਮਾਮਲੇ ਹੋ ਚੁੱਕੇ ਹਨ। ਇਨ੍ਹਾਂ 'ਚ 7,42,023 ਮਾਮਲੇ ਐਕਟਿਵ ਹਨ। ਉੱਥੇ ਹੀ ਹੁਣ ਤੱਕ 25,83,948 ਲੋਕ ਸਿਹਤਯਾਬ ਹੋ ਗਏ ਹਨ ਅਤੇ ਹੁਣ ਤੱਕ 61,529 ਮੌਤਾਂ ਹੋ ਚੁੱਕੀਆਂ ਹਨ।