ਪੰਜਾਬ

punjab

ETV Bharat / bharat

ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 35 ਲੱਖ ਤੋਂ ਪਾਰ, 63 ਹਜ਼ਾਰ ਤੋਂ ਵੱਧ ਮੌਤਾਂ - ਆਈਸੀਐਮਆਰ

ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 78,761 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਅਤੇ 948 ਮੌਤਾਂ ਹੋਈਆਂ ਹਨ। ਦੇਸ਼ ਵਿੱਚ ਕੋਰੋਨਾ ਪੀੜਤਾਂ ਦਾ ਅੰਕੜਾ ਵੱਧ ਕੇ 35,42,734 ਹੋ ਗਿਆ ਹੈ।

ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 35 ਲੱਖ ਤੋਂ ਪਾਰ
ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 35 ਲੱਖ ਤੋਂ ਪਾਰ

By

Published : Aug 30, 2020, 11:06 AM IST

ਨਵੀਂ ਦਿੱਲੀ: ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 78,761 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 948 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਨਵੇਂ ਕੇਸਾਂ ਦੀ ਪੁਸ਼ਟੀ ਹੋਣ ਮਗਰੋਂ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦਾ ਅੰਕੜਾ 35,42,734 ਹੋ ਗਿਆ ਹੈ। ਹੁਣ ਤੱਕ ਇਸ ਮਹਾਂਮਾਰੀ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 63,498 ਹੋ ਗਈ ਹੈ।

ਆਈਸੀਐਮਆਰ ਵੱਲੋਂ 29 ਅਗਸਤ ਤੱਕ ਟੈਸਟ ਕੀਤੇ ਗਏ ਨਮੂਨਿਆਂ ਦੀ ਕੁੱਲ ਸੰਖਿਆ 4,14,61,636 ਹੈ। ਬੀਤੇ ਦਿਨੀਂ 10,55,027 ਨਮੂਨਿਆਂ ਦੀ ਜਾਂਚ ਕੀਤੀ ਗਈ। ਸਿਹਤ ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਵਿੱਚ 78,761 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 948 ਮੌਤਾਂ ਹੋਈਆਂ ਹਨ। ਇਸ ਦੇ ਨਾਲ ਦੇਸ਼ 'ਚ ਕੋਰੋਨਾ ਦੇ ਕੁੱਲ 35,42,734 ਮਾਮਲੇ ਹੋ ਚੁੱਕੇ ਹਨ। ਇਨ੍ਹਾਂ 'ਚ 7,65,302 ਮਾਮਲੇ ਐਕਟਿਵ ਹਨ। ਉੱਥੇ ਹੀ ਹੁਣ ਤੱਕ 27,13,934 ਲੋਕ ਸਿਹਤਯਾਬ ਹੋ ਗਏ ਹਨ ਅਤੇ ਹੁਣ ਤੱਕ 63,498 ਮੌਤਾਂ ਹੋ ਚੁੱਕੀਆਂ ਹਨ।

ਸਿਹਤ ਮੰਤਰਾਲੇ ਦੇ ਮੁਤਾਬਕ ਦੇਸ਼ ਦੇ ਪੰਜ ਸੂਬਿਆਂ 'ਚ ਕੋਰੋਨਾ ਵਾਇਰਸ ਦੇ ਹਲਾਤ ਤਣਾਅਪੂਰਨ ਬਣੇ ਹੋਏ ਹਨ। ਪਿਛਲੇ 24 ਘੰਟਿਆਂ ਵਿੱਚ, ਮਹਾਰਾਸ਼ਟਰ ਵਿੱਚ 16,286 ਨਵੇਂ ਕੇਸ ਹੋਏ ਹਨ, ਮਹਾਰਾਸ਼ਟਰ ਤੋਂ ਬਾਅਦ ਆਂਧਰਾ ਪ੍ਰਦੇਸ਼ ਰੋਜ਼ਾਨਾ ਮਾਮਲਿਆਂ ਵਿੱਚ ਦੂਜੇ ਨੰਬਰ ’ਤੇ ਹੈ ਜਿੱਥੇ 10,548 ਨਵੇਂ ਕੇਸ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਕਰਨਾਟਕ ਵਿੱਚ 8,324, ਤਾਮਿਲਨਾਡੂ ਵਿੱਚ 6,352 ਅਤੇ ਉੱਤਰ ਪ੍ਰਦੇਸ਼ ਵਿੱਚ 5,633 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਪੰਜ ਸੂਬਿਆਂ 'ਚ ਮੌਜੂਦਾ ਸਮੇਂ 'ਚ ਸਭ ਤੋਂ ਵੱਧ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

ABOUT THE AUTHOR

...view details