ਨਵੀਂ ਦਿੱਲੀ: ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 57,982 ਦੇ ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 941 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਨਵੇਂ ਕੇਸਾਂ ਦੀ ਪੁਸ਼ਟੀ ਹੋਣ ਮਗਰੋਂ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦਾ ਅੰਕੜਾ 26,47,664 ਹੋ ਗਿਆ ਹੈ। ਹੁਣ ਤੱਕ ਇਸ ਮਹਾਂਮਾਰੀ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 50,921 ਹੋ ਗਈ ਹੈ।
ਆਈਸੀਐਮਆਰ ਵੱਲੋਂ 16 ਅਗਸਤ 2020 ਤੱਕ 3,00,41,400 ਸੈਂਪਲਾਂ ਦੀ ਜਾਂਚ ਕੀਤੀ ਗਈ ਹੈ। ਇਸ ਦੇ ਨਾਲ, ਇਕੱਲੇ 16 ਅਗਸਤ ਨੂੰ, 7,31,697 ਸੈਪਲਾਂ ਦੀ ਜਾਂਚ ਕੀਤੀ ਗਈ।
ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 26 ਲੱਖ ਤੋਂ ਪਾਰ, ਸਿਹਤ ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਵਿੱਚ 57,982 ਨਵੇਂ ਮਾਮਲੇ ਸਾਹਮਣੇ ਆਏ ਹਨ। ਅਤੇ 941 ਮੌਤਾਂ ਹੋਈਆਂ ਹਨ। ਇਸ ਦੇ ਨਾਲ ਦੇਸ਼ 'ਚ ਕੋਰੋਨਾ ਦੇ ਕੁੱਲ 26,47,664 ਮਾਮਲੇ ਹੋ ਚੁੱਕੇ ਹਨ। ਇਨ੍ਹਾਂ 'ਚ 6,76,900 ਮਾਮਲੇ ਐਕਟਿਵ ਹਨ। ਉੱਥੇ ਹੀ ਹੁਣ ਤੱਕ 19,19,843ਲੋਕ ਸਿਹਤਯਾਬ ਹੋ ਗਏ ਹਨ ਅਤੇ ਹੁਣ ਤੱਕ 50,921 ਮੌਤਾਂ ਹੋ ਚੁੱਕੀਆਂ ਹਨ।
ਕਰਨਾਟਕ ਵਿੱਚ 7,040 ਨਵੇਂ ਮਾਮਲੇ ਆਏ ਹਨ ਤੇ ਕੋਰੋਨਾ ਮਰੀਜ਼ਾਂ ਦੀ ਗਿਣਤੀ 2,26,9667 ਹੋ ਚੁੱਕੀ ਹੈ। ਇਸ ਤੋਂ ਇਲਾਵਾ ਤਮਿਲਨਾਡੂ 'ਚ 5,950 ਨਵੇਂ ਕੇਸਾਂ ਨਾਲ ਕੋਰੋਨਾ ਪੀੜਤਾਂ ਦਾ ਅੰਕੜਾ 3,38,055 ਅਤੇ ਮਹਾਰਾਸ਼ਟਰਾ 'ਚ 11,111ਨਵੇਂ ਕੇਸਾਂ ਸਣੇ ਕੋਰੋਨਾ ਪੀੜਤਾਂ ਦਾ ਅੰਕੜਾ 5,95,865 ਪਹੁੰਚ ਗਿਆ ਹੈ।