ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ ਲਗਾਤਾਰ ਵੱਧਦਾ ਜਾ ਰਿਹਾ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ ਕੋਰੋਨਾ ਦੇ 83,809 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 1,054 ਪੀੜਤਾਂ ਦੀ ਮੌਤ ਹੋ ਗਈ ਹੈ।
ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 49 ਲੱਖ ਤੋਂ ਪਾਰ, 80 ਹਜ਼ਾਰ ਤੋਂ ਵੱਧ ਮੌਤਾਂ - ਭਾਰਤ 'ਚ ਕੋਰੋਨਾ ਵਾਇਰਸ ਦਾ ਕਹਿਰ
ਭਾਰਤ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਕੋਰੋਨਾ ਪੀੜਤਾਂ ਦਾ ਅੰਕੜਾ 49,30,237 ਤੱਕ ਪਹੁੰਚ ਗਿਆ ਹੈ ਅਤੇ 80,776 ਲੋਕ ਇਸ ਵਾਇਰਸ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ।
![ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 49 ਲੱਖ ਤੋਂ ਪਾਰ, 80 ਹਜ਼ਾਰ ਤੋਂ ਵੱਧ ਮੌਤਾਂ ਫ਼ੋਟੋ।](https://etvbharatimages.akamaized.net/etvbharat/prod-images/768-512-8805632-thumbnail-3x2-kk.jpg)
ਫ਼ੋਟੋ।
ਇਨ੍ਹਾਂ ਨਵੇਂ ਮਾਮਲਿਆਂ ਦੇ ਨਾਲ ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 49,30,237 ਤੱਕ ਪਹੁੰਚ ਗਿਆ ਹੈ, ਜਿਨ੍ਹਾਂ ਵਿੱਚੋਂ 9,90,061 ਮਾਮਲੇ ਐਕਟਿਵ ਹਨ, 38,59,400 ਪੀੜਤ ਇਸ ਬਿਮਾਰੀ ਨੂੰ ਮਾਤ ਦੇ ਕੇ ਘਰ ਜਾ ਚੁੱਕੇ ਹਨ ਅਤੇ 80,776 ਲੋਕ ਇਸ ਵਾਇਰਸ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ।
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 82113 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 2424 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦ ਕਿ ਕਈ ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।