ਨਵੀਂ ਦਿੱਲੀ: ਭਾਰਤ ਵਿੱਚ ਬੁੱਧਵਾਰ ਅੱਧੀ ਰਾਤ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ 6 ਲੱਖ ਨੂੰ ਪਾਰ ਕਰ ਗਈ ਹੈ ਜਦਕਿ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 17 ਹਜ਼ਾਰ 848 ਤੱਕ ਪਹੁੰਚ ਗਈ ਹੈ। ਇਕੱਲੇ ਮਹਾਰਾਸ਼ਟਰ ਵਿਚ ਹੀ ਕੋਰੋਨਾ ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 8 ਹਜ਼ਾਰ ਤੋਂ ਵੱਧ ਹੋ ਗਈ ਹੈ।
ਭਾਰਤ ਵਿੱਚ 6 ਲੱਖ ਤੋਂ ਪਾਰ ਪੁੱਜੀ ਕੋਰੋਨਾ ਪੀੜਤਾਂ ਦੀ ਗਿਣਤੀ, 17 ਹਜ਼ਾਰ ਤੋਂ ਵੱਧ ਮੌਤਾਂ - ਕੋਰੋਨਾ ਵਾਇਰਸ
ਭਾਰਤ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 6 ਲੱਖ ਨੂੰ ਪਾਰ ਕਰ ਗਈ ਹੈ ਅਤੇ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 17 ਹਜ਼ਾਰ 848 ਤੱਕ ਪਹੁੰਚ ਗਈ ਹੈ।

ਮਹਾਰਾਸ਼ਟਰ ਵਿੱਚ ਕੋਰੋਨਾ ਵਾਇਰਸ ਦੇ 5,537 ਨਵੇਂ ਕੇਸ ਸਾਹਮਣੇ ਆਏ ਜਿਸ ਕਾਰਨ ਹੁਣ 1,80,298 ਲੋਕ ਕੋਰੋਨਾ ਨਾਲ ਪੀੜਤ ਹਨ। 198 ਮਰੀਜ਼ਾਂ ਦੀ ਮੌਤ ਨਾਲ, ਮਰਨ ਵਾਲਿਆਂ ਦੀ ਗਿਣਤੀ 8,053 ਤੱਕ ਪਹੁੰਚ ਗਈ ਹੈ। ਦਿੱਲੀ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2442 ਮਾਮਲੇ ਸਾਹਮਣੇ ਆਏ ਹਨ। ਇਸ ਵਾਧੇ ਦੇ ਨਾਲ, ਦਿੱਲੀ ਵਿਚ ਪੀੜਤਾਂ ਦੀ ਕੁੱਲ ਗਿਣਤੀ 89,802 ਹੋ ਗਈ ਹੈ ਅਤੇ ਹੁਣ ਤੱਕ 2803 ਲੋਕ ਆਪਣੀ ਜਾਨ ਗੁਆ ਚੁੱਕੇ ਹਨ।
ਦੇਸ਼ ਵਿਚ ਹੁਣ ਕੋਰੋਨਾ ਪੀੜਤਾਂ ਦਾ ਅੰਕੜਾ 6,00,032 'ਤੇ ਪਹੁੰਚ ਗਿਆ ਹੈ। ਦੇਸ਼ ਵਿਚ ਕੋਰੋਨਾ ਪੀੜਤ 90 ਫੀਸਦੀ ਤੋਂ ਜ਼ਿਆਦਾ ਮਾਮਲੇ ਮਹਾਰਾਸ਼ਟਰ, ਤਾਮਿਲਨਾਡੂ, ਦਿੱਲੀ, ਗੁਜਰਾਤ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਤੇਲੰਗਾਨਾ, ਆਂਧਰਾ ਪ੍ਰਦੇਸ਼, ਹਰਿਆਣਾ ਅਤੇ ਕਰਨਾਟਕ ਦੇ ਹਨ। ਪੰਜਾਬ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 5668 ਤੱਕ ਪਹੁੰਚ ਗਈ ਹੈ ਅਤੇ 149 ਲੋਕ ਆਪਣੀ ਜਾਨ ਗੁਆ ਚੁੱਕੇ ਹਨ।