ਨਵੀਂ ਦਿੱਲੀ: ਦੁਨੀਆ ਭਰ ਦੇ 180 ਤੋਂ ਵੱਧ ਦੇਸ਼ਾਂ ਦੇ ਨਾਲ-ਨਾਲ ਭਾਰਤ 'ਚ ਵੀ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਸਭ ਤੋਂ ਵੱਧ 19,906 ਨਵੇਂ ਕੇਸ ਸਾਹਮਣੇ ਆਏ ਹਨ। ਇਸ ਸਮੇਂ ਦੌਰਾਨ 410 ਲੋਕਾਂ ਦੀ ਮੌਤ ਹੋਈ ਹੈ।
ਭਾਰਤ 'ਚ ਕੋਰੋਨਾ ਪੀੜਤਾਂ ਦੀ ਗਿਣਤੀ 5.28 ਲੱਖ ਤੋਂ ਪਾਰ, 16 ਹਜ਼ਾਰ ਤੋਂ ਵੱਧ ਮੌਤਾਂ
ਭਾਰਤ ਵਿੱਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 5,28,859 ਹੋ ਗਈ ਹੈ। ਕੋਰੋਨਾ ਕਾਰਨ ਹੁਣ ਤੱਕ ਦੇਸ਼ ਵਿੱਚ 16,095 ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਰਾਹਤ ਦੀ ਖ਼ਬਰ ਇਹ ਹੈ ਕਿ ਹੁਣ ਤੱਕ 3,09,713 ਮਰੀਜ਼ ਸਿਹਤਮੰਦ ਹੋ ਚੁੱਕੇ ਹਨ।
ਭਾਰਤ ਵਿੱਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 5,28,859 ਹੋ ਗਈ ਹੈ। ਹੁਣ ਤੱਕ 3,09,713 ਮਰੀਜ਼ ਸਿਹਤਮੰਦ ਹੋ ਚੁੱਕੇ ਹਨ। ਰਿਕਵਰੀ ਦਰ 58.56 ਫੀਸਦੀ ਹੈ। ਪੌਜ਼ੀਟਿਵ ਦਰ 8.61 ਫੀਸਦੀ ਹੈ। ਕੋਰੋਨਾ ਕਾਰਨ ਹੁਣ ਤੱਕ ਦੇਸ਼ ਵਿੱਚ 16,095 ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। 27 ਜੂਨ ਨੂੰ ਇੱਕ ਦਿਨ ਵਿੱਚ ਸਭ ਤੋਂ ਵੱਧ 2,31,095 ਕੋਰੋਨਾ ਟੈਸਟ ਕੀਤੇ ਗਏ।
ਮਹਾਰਾਸ਼ਟਰ, ਤਾਮਿਲਨਾਡੂ, ਤੇਲੰਗਾਨਾ, ਕਰਨਾਟਕ, ਆਂਧਰਾ ਪ੍ਰਦੇਸ਼, ਗੁਜਰਾਤ, ਕੇਰਲ ਅਤੇ ਪੁਡੂਚੇਰੀ ਵਿੱਚ 24 ਘੰਟਿਆਂ ਵਿੱਚ ਸਭ ਤੋਂ ਵੱਧ ਮਰੀਜ਼ ਸਾਹਮਣੇ ਆਏ ਹਨ। ਇਸ ਦੌਰਾਨ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਨਾਲ ਸੰਕਰਮਿਤ ਪੀੜਤਾਂ ਦੀ ਗਿਣਤੀ 83 ਹਜ਼ਾਰ ਤੋਂ ਪਾਰ ਪਹੁੰਚ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਦਿੱਲੀ 'ਚ ਕੋਰੋਨਾ ਦੇ 2889 ਨਵੇਂ ਕੇਸ ਸਾਹਮਣੇ ਆਏ ਅਤੇ ਇਸ ਦੌਰਾਨ 65 ਵਿਅਕਤੀਆਂ ਦੀਆਂ ਜਾਨਾਂ ਗਈਆਂ। ਦਿੱਲੀ ਵਿੱਚ ਹੁਣ ਪੌਜ਼ੀਟਿਵ ਲੋਕਾਂ ਦੀ ਗਿਣਤੀ 83,077 ਹੋ ਗਈ ਹੈ। ਹੁਣ ਤੱਕ ਇੱਥੇ 2623 ਲੋਕਾਂ ਦੀ ਮੌਤ ਹੋ ਚੁੱਕੀ ਹੈ।