ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ 20,903 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਭਾਰਤ 'ਚ ਕੋਰੋਨਾ ਪੀੜਤਾਂ ਦੀ ਗਿਣਤੀ 6,25,544 ਤੱਕ ਪਹੁੰਚ ਗਈ ਹੈ। ਇਨ੍ਹਾਂ ਵਿੱਚੋਂ 3,79,891 ਲੋਕ ਠੀਕ ਹੋ ਚੁੱਕੇ ਹਨ ਤੇ 18, 213 ਦੀ ਮੌਤ ਹੋ ਚੁੱਕੀ ਹੈ।
ਮਹਾਰਾਸ਼ਟਰ ਵਿਚ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਦੇ 6364 ਨਵੇਂ ਮਾਮਲੇ ਸਾਹਮਣੇ ਆਏ, ਜੋ ਇਕ ਦਿਨ ਵਿਚ ਸਭ ਤੋਂ ਵੱਧ ਹੈ। ਇਸ ਦੇ ਨਾਲ ਹੀ ਰਾਜ ਵਿੱਚ ਪੀੜਤਾਂ ਦੀ ਕੁੱਲ ਗਿਣਤੀ 1 ਲੱਖ 92 ਹਜ਼ਾਰ 990 ਹੋ ਗਈ ਹੈ।