ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਪੀੜਤਾਂ ਦੀ ਗਿਣਤੀ 7.19 ਲੱਖ ਤੋਂ ਪਾਰ ਪਹੁੰਚ ਗਈ ਹੈ ਅਤੇ 20 ਹਜ਼ਾਰ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਪਿਛਲੇ 24 ਘੰਟਿਆਂ ਦੌਰਾਨ ਭਾਰਤ ਵਿੱਚ ਕੋਰੋਨਾ ਵਾਇਰਸ ਦੇ 22,252 ਮਾਮਲੇ ਸਾਹਮਣੇ ਆਏ ਹਨ।
ਸਿਹਤ ਮੰਤਰਾਲੇ ਮੁਤਾਬਕ ਭਾਰਤ 'ਚ ਕੋਰੋਨਾ ਪੀੜਤਾਂ ਦੀ ਗਿਣਤੀ 7,19,665 ਹੋ ਗਈ ਹੈ। ਹੁਣ ਤੱਕ, ਇਸ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 20,160 ਤੱਕ ਪਹੁੰਚ ਗਈ ਹੈ। ਇਸ ਸਮੇਂ ਕੋਰੋਨਾ ਵਾਇਰਸ ਦੇ ਐਕਟਿਵ ਮਾਮਲੇ 2,59,557 ਹਨ। ਇਸ ਦੇ ਨਾਲ ਹੀ 4,39,948 ਮਰੀਜ਼ ਸਿਹਤਯਾਬ ਹੋ ਚੁੱਕੇ ਹਨ।
ਰਾਜਧਾਨੀ ਦਿੱਲੀ ਵਿੱਚ ਹੁਣ ਤੱਕ 1,02,831 ਲੋਕ ਕੋਰੋਨਾ ਤੋਂ ਪ੍ਰਭਾਵਤ ਹੋਏ ਹਨ ਅਤੇ 3165 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦ ਕਿ ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 5000 ਤੋਂ ਪਾਰ ਪਹੁੰਚ ਗਈ ਹੈ ਅਤੇ 86,132 ਲੋਕ ਕੋਰੋਨਾ ਨਾਲ ਪੀੜਤ ਹਨ ਤੇ 58,135 ਕੋਰੋਨਾ ਮਰੀਜ਼ ਸਿਹਤਯਾਬ ਹੋ ਚੁੱਕੇ ਹਨ।
ਪੰਜਾਬ ਵਿੱਚ ਮੰਗਲਵਾਰ ਨੂੰ ਕੋਰੋਨਾ ਵਾਇਰਸ ਦੇ 258 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 6749 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 2020 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 175 ਲੋਕਾਂ ਦੀ ਮੌਤ ਹੋਈ ਹੈ।