ਪੰਜਾਬ

punjab

ਭਾਰਤ 'ਚ ਕੋਰੋਨਾ ਪੀੜਤਾਂ ਦੀ ਗਿਣਤੀ 7.67 ਕਰੋੜ ਤੋਂ ਪਾਰ, 21 ਹਜ਼ਾਰ ਤੋਂ ਵੱਧ ਮੌਤਾਂ

By

Published : Jul 10, 2020, 9:34 AM IST

ਭਾਰਤ 'ਚ ਕੋਰੋਨਾ ਪੀੜਤਾਂ ਦੀ ਗਿਣਤੀ 7,67,296 ਤੱਕ ਪਹੁੰਚ ਗਈ ਹੈ ਅਤੇ 21,129 ਲੋਕ ਆਪਣੀ ਜਾਨ ਗੁਆ ਚੁੱਕੇ ਹਨ। 4,76,378 ਮਰੀਜ਼ ਸਿਹਤਯਾਬ ਹੋ ਚੁੱਕੇ ਹਨ।

ਫ਼ੋਟੋ।
ਫ਼ੋਟੋ।

ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਵੀਰਵਾਰ ਨੂੰ ਪੀੜਤਾਂ ਦੀ ਕੁੱਲ ਗਿਣਤੀ 7,67,296 ਤੱਕ ਪਹੁੰਚ ਗਈ ਹੈ ਜਦ ਕਿ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 21,129 ਹੋ ਗਈ ਹੈ। ਇਸ ਵੇਲੇ ਕੋਰੋਨਾ ਵਾਇਰਸ ਦੇ 2,69,789 ਮਾਮਲੇ ਐਕਟਿਵ ਹਨ ਅਤੇ 4,76,378 ਮਰੀਜ਼ ਸਿਹਤਯਾਬ ਹੋ ਚੁੱਕੇ ਹਨ।

ਰਾਜਧਾਨੀ ਦਿੱਲੀ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 1,07,051 ਤੱਕ ਪਹੁੰਚ ਗਈ ਹੈ। ਮੰਗਲਵਾਰ ਸ਼ਾਮ ਨੂੰ ਦਿੱਲੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੈਲਥ ਬੁਲੇਟਿਨ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ 2187 ਨਵੇਂ ਕੇਸ ਸਾਹਮਣੇ ਆਏ ਹਨ।

ਮੁੰਬਈ ਵਿੱਚ ਪਿਛਲੇ 24 ਘੰਟਿਆ ਦੌਰਾਨ ਕੋਰੋਨਾ ਵਾਇਰਸ ਦੇ 1212 ਨਵੇਂ ਮਾਮਲੇ ਸਾਹਮਣੇ ਆਏ ਅਤੇ 68 ਲੋਕਾਂ ਦੀ ਮੌਤ ਹੋ ਗਈ ਹੈ। ਇਸ ਕਾਰਨ ਕੋਰੋਨਾ ਪੀੜਤਾਂ ਕੁੱਲ ਗਿਣਤੀ 88,795 ਹੋ ਗਈ ਹੈ, ਜਿਨ੍ਹਾਂ ਵਿਚੋਂ 59,751 ਲੋਕ ਠੀਕ ਹੋ ਚੁੱਕੇ ਹਨ, 23,915 ਮਾਮਲੇ ਐਕਟਿਵ ਹਨ ਅਤੇ 5129 ਲੋਕਾਂ ਦੀ ਮੌਤ ਹੋ ਗਈ ਹੈ।

ਤੇਲੰਗਾਨਾ ਵਿੱਚ ਕੋਰੋਨਾ ਦੇ 1410 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ 913 ਲੋਕਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ਅਤੇ ਸੱਤ ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ, ਰਾਜ ਵਿੱਚ ਪੀੜਤਾਂ ਦੀ ਕੁੱਲ ਗਿਣਤੀ 30,946 ਤੱਕ ਪਹੁੰਚ ਗਈ ਹੈ, ਜਿਸ ਵਿੱਚ 18,192 ਲੋਕ ਠੀਕ ਹੋ ਚੁੱਕੀ ਹੈ ਅਤੇ 331 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਵੀਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 234 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 7140 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 2012 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 183 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਭਾਰਤ ਵਿੱਚ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਹੁਣ ਤੱਕ 4 ਲੱਖ 76 ਹਜ਼ਾਰ 377 ਮਰੀਜ਼ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦ ਕਿ ਸਿਰਫ 2 ਲੱਖ 69 ਹਜ਼ਾਰ 789 ਮਾਮਲੇ ਐਕਟਿਵ ਹਨ। ਭਾਰਤ ਵਿਚ ਰਿਕਵਰੀ ਦੀ ਦਰ 62.09 ਫੀਸਦੀ ਹੈ।

ABOUT THE AUTHOR

...view details