ਹੈਦਰਾਬਾਦ : ਭਾਰਤ ਵਿਚ ਕੋਰੋਨਾ ਵਾਇਰਸ (ਕੋਵਿਡ -19) ਮਹਾਂਮਾਰੀ ਕਾਰਨ 22,123 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ, ਭਾਰਤ ਦੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਸਣੇ 35 ਸੂਬਿਆਂ ਵਿੱਚ ਕੋਰੋਨਾ ਵਾਇਰਸ ਦੇ ਕਈ ਮਾਮਲੇ ਸਾਹਮਣੇ ਆ ਰਹੇ ਹਨ।
ਭਾਰਤ ਵਿੱਚ ਕੋਰੋਨਾ ਪੀੜਤ ਲੋਕਾਂ ਦੀ ਗਿਣਤੀ 8,20,916 ਤੱਕ ਪੁਜ ਗਈ ਹੈ। ਇਨ੍ਹਾਂ ਚੋਂ 2,83,407 ਮਾਮਲੇ ਐਕਟਿਵ ਹਨ। 5,15,386 ਕੋਰੋਨਾ ਪੀੜਤ ਲੋਕ ਇਲਾਜ ਤੋਂ ਬਾਅਦ ਸਿਹਤਮੰਦ ਹੋ ਚੁੱਕੇ ਹਨ, ਜਦਕਿ ਹੁਣ ਤੱਕ 22,123 ਲੋਕਾਂ ਦੀ ਮੌਤ ਹੋ ਚੁੱਕੀ ਹੈ।