ਪੰਜਾਬ

punjab

ETV Bharat / bharat

ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 10 ਲੱਖ ਤੋਂ ਪਾਰ, ਹੋਈਆਂ 26,273 ਮੌਤਾਂ

ਭਾਰਤ ਵਿੱਚ ਕੋਰੋਨਾ ਪੀੜਤਾਂ ਦਾ ਅੰਕੜਾ 10 ਲੱਖ ਤੋਂ ਪਾਰ ਹੋ ਚੁੱਕਿਆ ਹੈ। ਕੋਰੋਨਾ ਵਾਇਰਸ ਕਾਰਨ ਦੇਸ਼ 'ਚ ਹੁਣ ਤੱਕ ਮ੍ਰਿਤਕਾਂ ਦੀ ਗਿਣਤੀ ਵੀ 26,273 ਤੱਕ ਪਹੁੰਚ ਗਈ ਹੈ।

ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 10 ਲੱਖ ਤੋਂ ਪਾਰ
ਫ਼ੋਟੋ

By

Published : Jul 19, 2020, 7:04 AM IST

ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਸਿਹਤ ਮੰਤਰਾਲੇ ਵੱਲੋਂ ਐਤਵਾਰ ਨੂੰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਸਭ ਤੋਂ ਵੱਧ 35,000 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਤੋਂ ਬਾਅਦ ਕੋਰੋਨਾ ਪੀੜਤਾਂ ਦੀ ਗਿਣਤੀ 10 ਲੱਖ ਨੂੰ ਪਾਰ ਕਰ 10,38,716 ਹੋ ਗਈ ਹੈ। ਇਸ ਦੇ ਨਾਲ ਹੀ ਮ੍ਰਿਤਕਾਂ ਦੀ ਗਿਣਤੀ ਵੀ 26,273 ਤੱਕ ਪਹੁੰਚ ਗਈ ਹੈ।

ਬਿਹਾਰ, ਪੱਛਮੀ ਬੰਗਾਲ, ਅਸਾਮ ਅਤੇ ਓਡੀਸ਼ਾ ਵਿਚ ਕੋਵਿਡ-19 ਮਾਮਲਿਆਂ ਵਿਚ ਹੋਏ ਵਾਧੇ ਦੇ ਮੱਦੇਨਜ਼ਰ ਸਿਹਤ ਮੰਤਰਾਲੇ ਨੇ ਇਨ੍ਹਾਂ ਸੂਬਿਆਂ ਨੂੰ ਵਾਇਰਸ ਦੀ ਲਾਗ ਨੂੰ ਰੋਕਣ ਅਤੇ ਮੌਤ ਦਰ ਨੂੰ ਇਕ ਫੀਸਦੀ ਤੋਂ ਹੇਠਾਂ ਰੱਖਣ ਲਈ ਨਵਾਂ ਉਪਰਾਲਾ ਕਰਨ ਲਈ ਕਿਹਾ ਹੈ।

ਫ਼ੋਟੋ

ਦਿੱਲੀ 'ਚ ਕੋਰੋਨਾ ਹਲਾਤਾਂ 'ਚ ਆਇਆ ਸੁਧਾਰ

11 ਦਿਨਾਂ ਤੱਕ ਲਗਾਤਾਰ ਦਿੱਲੀ 'ਚ ਕੋਰੋਨਾ ਪੀੜਤ ਮਰੀਜ਼ਾਂ ਦੇ ਸਿਹਤਯਾਬ ਹੋਣ ਵਾਲੇ ਲੋਕਾਂ ਦੀ ਗਿਣਤੀ 'ਚ ਵਾਧਾ ਹੋਇਆ ਹੈ। ਪਿਛਲੇ 20 ਦਿਨਾਂ 'ਚੋਂ 17 ਦਿਨਾਂ ਅੰਦਰ ਰਾਜਧਾਨੀ ਦਿੱਲੀ 'ਚ ਵੱਡੀ ਗਿਣਤੀ ਚ ਕੋਰੋਨਾ ਪੀੜਤ ਲੋਕ ਠੀਕ ਹੋਏ ਹਨ। ਪਿਛਲੇ 24 ਘੰਟਿਆਂ ਦੌਰਾਨ ਦਿੱਲੀ 'ਚ 1973 ਮਰੀਜ਼ ਠੀਕ ਹੋ ਚੁੱਕੇ ਹਨ। ਇਸ ਵਾਧੇ ਦੀ ਦਰ ਤੋਂ ਬਾਅਦ, ਦਿੱਲੀ 'ਚ ਹੁਣ ਤੱਕ 1,01,274 ਲੋਕਾਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੱਤੀ ਹੈ।

ਦਿੱਲੀ 'ਚ ਕੋਰੋਨਾ ਤੋਂ ਰਿਕਵਰੀ ਦੀ ਦਰ 83.29 ਫੀਸਦੀ ਰਹੀ ਹੈ। ਕੋਰੋਨਾ ਪੀੜਤ ਮਰੀਜ਼ਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਗਿਣਤੀ ਦਿੱਲੀ ਵਿੱਚ ਲਗਾਤਾਰ ਘੱਟ ਕੇ 16,711 ਰਹਿ ਗਈ ਹੈ।

ਸ਼ਨੀਵਾਰ ਨੂੰ, ਲਗਾਤਾਰ ਦੂਜੇ ਦਿਨ ਕੋਰੋਨਾ ਕਾਰਨ 26 ਲੋਕਾਂ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਦਿੱਲੀ 'ਚ ਜੁਲਾਈ ਦੇ ਆਖਰੀ ਹਫ਼ਤੇ ਤੱਕ ਮ੍ਰਿਤਕਾਂ ਦੀ ਗਿਣਤੀ ਔਸਤਨ 35 ਤੋਂ 40 ਦੇ ਵਿਚਕਾਰ ਸੀ। ਹਾਲਾਂਕਿ, ਦਿੱਲੀ 'ਚ ਕੋਰੋਨਾ ਤੋਂ ਮਰਨ ਵਾਲਿਆਂ ਦੀ ਗਿਣਤੀ ਹੁਣ ਤਕ 3597 ਹੋ ਗਈ ਹੈ। ਜੇਕਰ ਅਸੀਂ ਮੌਤ ਦਰ ਦੀ ਗੱਲ ਕਰੀਏ ਤਾਂ ਇੱਥੇ ਮੌਤ ਦੀ ਦਰ 2.95 ਫੀਸਦੀ ਹੈ।

ਭੋਪਾਲ ਦੇ ਡੀਐਸਪੀ (ਸੀਆਈਡੀ) ਦੀ ਕੋਰੋਨਾ ਵਾਇਰਸ ਨਾਲ ਮੌਤ

ਪੁਲਿਸ ਸੁਪਰਡੈਂਟ (ਡੀਐਸਪੀ) ਪ੍ਰੇਮ ਪ੍ਰਕਾਸ਼ ਗੌਤਮ ਦੀ ਸ਼ਨੀਵਾਰ ਨੂੰ ਭੋਪਾਲ ਵਿਖੇ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ। ਉਹ ਲਗਭਗ 38 ਸਾਲਾਂ ਤੋਂ ਪੁਲਿਸ ਵਿਭਾਗ ਵਿੱਚ ਨੌਕਰੀ ਕਰ ਰਹੇ ਸੀ ਅਤੇ ਇਸ ਸਮੇਂ ਸੀਆਈਡੀ ਵਿੱਚ ਤਾਇਨਾਤ ਸਨ। ਕੋਰੋਨਾ ਪੌਜ਼ੀਟਿਵ ਪਾਏ ਜਾਣ ਮਗਰੋਂ ਉਨ੍ਹਾਂ ਦਾ ਇਲਾਜ ਚਿਰਾਯੂ ਹਸਪਤਾਲ 'ਚ ਜਾਰੀ ਸੀ।

ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਉਨ੍ਹਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਟਵਿੱਟਰ 'ਤੇ ਸੋਗ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ,' ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਵਿਛੜੀ ਰੂਹ ਨੂੰ ਸ਼ਾਂਤੀ ਦਿੱਤੀ ਮਿਲੇ ਅਤੇ ਪਰਿਵਾਰ ਨੂੰ ਇਸ ਦੁੱਖ ਨੂੰ ਸਹਿਣ ਲਈ ਤਾਕਤ ਮਿਲੇ।'

ਛੱਤੀਸਗੜ੍ਹ ਵਿੱਚ ਤਾਲਾਬੰਦੀ ਦੀ ਉਲੰਘਣਾ ਕਰਨ ਤੇ ਇੱਕ ਹਜ਼ਾਰ ਰੁਪਏ ਜੁਰਮਾਨਾ

ਛੱਤੀਸਗੜ੍ਹ ਦੀ ਸਰਕਾਰ ਨੇ ਜਨਤਕ ਥਾਵਾਂ 'ਤੇ ਥੁੱਕਣ ਅਤੇ ਘਰੇਲੂ ਕੁਆਰੰਟੀਨ ਅਤੇ ਸਮਾਜਕ ਦੂਰੀਆਂ ਦੀ ਉਲੰਘਣਾ ਕਰਨ' ਤੇ 100 ਰੁਪਏ ਤੋਂ ਲੈ ਕੇ 1000 ਰੁਪਏ ਤੱਕ ਦਾ ਜ਼ੁਰਮਾਨਾ ਲਗਾਉਣ ਦਾ ਫੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਛੱਤੀਸਗੜ੍ਹ ਸਰਕਾਰ ਨੇ ਸੂਬੇ ਦੇ ਨਾਗਰਿਕਾਂ ਲਈ ਕੋਵਿਡ -19 ਦੇ ਸੰਕਰਮਣ ਤੋਂ ਬਚਾਅ ਲਈ ਸਿਹਤ ਤੇ ਬਚਾਅ ਸਬੰਧੀ ਹਿਦਾਇਤਾਂ ਦੀ ਪਾਲਣਾ ਕਰਨਾ ਲਾਜ਼ਮੀ ਕਰ ਦਿੱਤਾ ਹੈ।

ਇਸ ਸਬੰਧ ਵਿੱਚ ਸਿਹਤ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਉਪਰੋਕਤ ਮਾਮਲਿਆਂ ਵਿੱਚ ਜ਼ੁਰਮਾਨਾ ਕੇਵਲ ਨਾਇਬ ਤਹਿਸੀਲਦਾਰ, ਸਹਾਇਕ ਸਬ-ਇੰਸਪੈਕਟਰ (ਏਐਸਆਈ) ਅਤੇ ਜ਼ਿਲ੍ਹਾ ਮੈਜਿਸਟਰੇਟ ਦੁਆਰਾ ਅਧਿਕਾਰਤ ਅਧਿਕਾਰੀਆਂ ਦੁਆਰਾ ਇਕੱਤਰ ਕੀਤਾ ਜਾਵੇਗਾ। ਜੇਕਰ ਇਸ ਮਾਮਲੇ 'ਚ ਕੋਈ ਵੀ ਦੋਸ਼ੀ ਪਾਇਆ ਗਿਆ ਤੇ ਵਿਅਕਤੀ ਜੁਰਮਾਨਾ ਅਦਾ ਕਰਨ 'ਚ ਅਸਫਲ ਰਹਿੰਦਾ ਹੈ ਤਾਂ ਪਾਂਡੇਮਿਕ ਐਕਟ ਅਤੇ ਆਈ.ਪੀ.ਸੀ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਬਿਹਾਰ ਸਿਹਤ ਵਿਭਾਗ ਨੇ ਪਟਨਾ ਵਿੱਚ 25 ਰੈਪਿਡ ਐਂਟੀਜੇਨ ਜਾਂਚ ਕੇਂਦਰ ਖੋਲ੍ਹੇ

ਬਿਹਾਰ ਵਿੱਚ ਕੋਰੋਨਾ ਦੇ ਵੱਧ ਰਹੇ ਅੰਕੜਿਆਂ ਦੇ ਮੱਦੇਨਜ਼ਰ ਸੂਬਾ ਸਿਹਤ ਵਿਭਾਗ ਨੇ ਸੂਬਾ ਸਰਕਾਰ ਦੀਆਂ ਹਦਾਇਤਾਂ 'ਤੇ ਵੱਖਰੇ ਕੇਂਦਰਾਂ ਦੀ ਗਿਣਤੀ ਵਧਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਮੱਦੇਨਜ਼ਰ, ਵਿਭਾਗ ਨੇ ਕੋਰੋਨਾ ਸੰਕਟ ਦੇ ਦੌਰਾਨ ਸੂਬੇ ਦੇ ਬੰਦ ਨਰਸਿੰਗ ਸਕੂਲਾਂ ਅਤੇ ਕਾਲਜਾਂ ਵਿੱਚ ਆਈਸੋਲੇਸ਼ਨ ਬੈੱਡ ਸਥਾਪਤ ਕਰਨ ਦਾ ਫੈਸਲਾ ਲਿਆ ਹੈ।

ABOUT THE AUTHOR

...view details