ਪੰਜਾਬ

punjab

ਭਾਰਤ 'ਚ 18.55 ਲੱਖ ਤੱਕ ਪਹੁੰਚਿਆ ਕੋਰੋਨਾ ਪੀੜਤਾਂ ਦਾ ਅੰਕੜਾ, 39 ਹਜ਼ਾਰ ਮੌਤਾਂ

By

Published : Aug 4, 2020, 6:59 AM IST

ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 18.55 ਲੱਖ ਤੱਕ ਪਹੁੰਚ ਗਿਆ ਹੈ 39 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। 12,30,000 ਤੋਂ ਵੱਧ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ।

ਫ਼ੋਟੋ।
ਫ਼ੋਟੋ।

ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਹੁਣ ਤੱਕ ਦੇਸ਼ ਵਿੱਚ ਲਗਭਗ 18.55 ਲੱਖ ਲੋਕ ਕੋਰੋਨਾ ਵਾਇਰਸ ਨਾਲ ਪੀੜਤ ਹੋ ਚੁੱਕੇ ਹਨ, ਜਿਨ੍ਹਾਂ ਵਿਚੋਂ 39 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੰਗੀ ਖ਼ਬਰ ਇਹ ਹੈ ਕਿ 12,30,000 ਤੋਂ ਵੱਧ ਮਰੀਜ਼ ਸਿਹਤਯਾਬ ਹੋ ਗਏ ਹਨ। ਲਗਭਗ 5.85 ਲੱਖ ਮਾਮਲੇ ਐਕਟਿਵ ਹਨ ਜਿਨ੍ਹਾਂ ਵਿੱਚੋਂ 8,944 ਲੋਕਾਂ ਦੀ ਹਾਲਤ ਗੰਭੀਰ ਹੈ।

ਦਿੱਲੀ ਵਿੱਚ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ 805 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 17 ਮੌਤਾਂ ਹੋਈਆਂ ਹਨ ਜਿਸ ਕਾਰਨ ਰਾਸ਼ਟਰੀ ਰਾਜਧਾਨੀ ਵਿੱਚ ਕੋਰੋਨਾ ਵਾਇਰਸ ਦੇ ਕੁੱਲ ਮਾਮਲੇ 1,38,482 ਹੋ ਗਏ ਹਨ ਅਤੇ ਮ੍ਰਿਤਕਾਂ ਦੀ ਗਿਣਤੀ 4,021 ਹੋ ਗਈ ਹੈ।

ਮਹਾਰਾਸ਼ਟਰ ਵਿੱਚ ਕੋਰੋਨਾ ਪੀੜਤਾਂ ਦਾ ਅੰਕੜਾ 4,50,196 ਤੱਕ ਪਹੁੰਚ ਗਿਆ ਹੈ ਜਿਨ੍ਹਾਂ ਵਿੱਚੋਂ 2,87,030 ਲੋਕ ਠੀਕ ਹੋ ਚੁੱਕੇ ਹਨ। ਸੂਬੇ ਵਿੱਚ ਰਿਕਵਰੀ ਰੇਟ 63.76 ਫ਼ੀਸਦੀ ਹੋ ਗਿਆ ਹੈ। ਇਸ ਸਮੇਂ 1,47,018 ਮਾਮਲੇ ਐਕਟਿਵ ਹਨ ਅਤੇ 15,842 ਲੋਕਾਂ ਦੀ ਮੌਤ ਹੋ ਚੁੱਕੀ ਹੈ ਪਰ ਇਸ ਸਮੇਂ ਮੌਤ ਦੀ ਦਰ ਘਟ ਕੇ 3.52 ਫ਼ੀਸਦੀ ਹੋ ਗਈ ਹੈ।

ਪੱਛਮੀ ਬੰਗਾਲ ਵਿਚ ਸੋਮਵਾਰ ਨੂੰ ਕੋਰੋਨਾ ਦੇ 2716 ਨਵੇਂ ਮਾਮਲੇ ਸਾਹਮਣੇ ਆਏ ਅਤੇ 53 ਮੌਤਾਂ ਹੋਈਆਂ। ਨਵੇਂ ਅੰਕੜਿਆਂ ਅਨੁਸਾਰ ਪੀੜਤਾਂ ਦੀ ਗਿਣਤੀ ਵਧ ਕੇ 78,232 ਹੋ ਗਈ ਹੈ, ਜਿਨ੍ਹਾਂ ਵਿੱਚੋਂ 54,818 ਲੋਕ ਸਿਹਤਯਾਬ ਹੋ ਚੁੱਕੇ ਹਨ ਅਤੇ 1,731 ਮੌਤਾਂ ਹੋਈਆਂ ਹਨ।

ਸੋਮਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 677 ਨਵੇਂ ਪੌਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ ਪਿਛਲੇ 24 ਘੰਟਿਆਂ ਵਿੱਚ 19 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਤਾਜ਼ਾ ਅੰਕੜਿਆਂ ਮੁਤਾਬਕ ਹੁਣ ਤੱਕ ਸੂਬੇ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 18527 ਹੋ ਗਈ ਹੈ ਅਤੇ 6203 ਐਕਟਿਵ ਮਾਮਲੇ ਹਨ। ਇਸ ਭਿਆਨਕ ਮਹਾਂਮਾਰੀ ਨੇ ਪੰਜਾਬ ਵਿੱਚ ਹੁਣ ਤੱਕ 442 ਲੋਕਾਂ ਦੀ ਜਾਨ ਲੈ ਲਈ ਹੈ।

ABOUT THE AUTHOR

...view details