ਨਵੀਂ ਦਿੱਲੀ: ਦੇਸ਼ ਭਰ ਵਿੱਚ ਘਾਤਕ ਕੋਰੋਨਾ ਵਾਇਰਸ ਦਾ ਕਹਿਰ ਵਧਦਾ ਜਾ ਰਿਹਾ ਹੈ। ਭਾਰਤ ਵਿੱਚ ਇਹ ਵਾਇਰਸ ਰੋਜ਼ਾਨਾ ਸੈਂਕੜੇ ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਰਿਹਾ ਹੈ। ਤਾਜ਼ਾ ਮਾਮਲਾ ਨੀਤੀ ਆਯੋਗ ਦਾ ਸਾਹਮਣੇ ਆਇਆ ਹੈ, ਜਿੱਥੇ ਇੱਕ ਅਧਿਕਾਰੀ ਦੀ ਰਿਪੋਰਟ ਕੋਵਿਡ 19 ਪੌਜ਼ੀਟਿਵ ਆਈ ਹੈ।
ਨੀਤੀ ਆਯੋਗ ਦਾ ਅਧਿਕਾਰੀ ਕੋਰੋਨਾ ਪੌਜ਼ੀਟਿਵ, ਬਿਲਡਿੰਗ ਕੀਤੀ ਸੀਲ - ਨੀਤੀ ਆਯੋਗ
ਨੀਤੀ ਆਯੋਗ ਦਾ ਇੱਕ ਅਧਿਕਾਰੀ ਕੋਰੋਨਾ ਪੌਜ਼ੀਟਿਵ ਪਾਇਆ ਗਿਆ ਹੈ। ਇਸ ਤੋਂ ਬਾਅਦ ਬਿਲਡਿੰਗ ਨੂੰ 2 ਦਿਨਾਂ ਲਈ ਸੀਲ ਕਰ ਦਿੱਤਾ ਗਿਆ ਹੈ।
ਨੀਤੀ ਆਯੋਗ
ਨੀਤੀ ਆਯੋਗ ਦੇ ਅਧਿਕਾਰਿਕ ਟਵਿੱਟਰ ਅਕਾਊਂਟ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਅਧਿਕਾਰੀ ਦੇ ਕੋਰੋਨਾ ਪੌਜ਼ੀਟਿਵ ਪਾਏ ਜਾਣ ਮਗਰੋਂ ਪ੍ਰੋਟੋਕੌਲ ਮੁਤਾਬਕ ਬਿਲਡਿੰਗ ਨੂੰ 2 ਦਿਨਾਂ ਲਈ ਸੀਲ ਕਰ ਦਿੱਤਾ ਗਿਆ ਹੈ ਅਤੇ ਇਮਾਰਤ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਸ ਅਧਿਕਾਰੀ ਦੇ ਸੰਪਰਕ ਵਿੱਚ ਆਏ ਲੋਕਾਂ ਨੂੰ ਕੁਆਰੰਟੀਨ ਹੋਣ ਲਈ ਕਿਹਾ ਗਿਆ ਹੈ।
ਦੱਸਣਯੋਗ ਹੈ ਕਿ ਇਸ ਖ਼ਤਰਨਾਕ ਵਾਇਰਸ ਨਾਲ ਦੇਸ਼ ਭਰ ਵਿੱਚ 30 ਹਜ਼ਾਰ ਦੇ ਕਰੀਬ ਲੋਕ ਪੀੜਤ ਹਨ ਅਤੇ ਇਹ ਵਾਇਰਸ 900 ਤੋਂ ਵੱਧ ਲੋਕਾਂ ਦੀ ਜਾਨ ਲੈ ਚੁੱਕਾ ਹੈ।