ਨਵੀਂ ਦਿੱਲੀ: ਬਹੁਮਤ ਹਾਸਲ ਕਾਰਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਭਾਜਪਾ ਦੇ ਸੀਨੀਅਰ ਆਗੂ ਮੁਰਲੀ ਮਨੋਹਰ ਜੋਸ਼ੀ ਨਾਲ ਮੁਲਾਕਾਤ ਕੀਤੀ। ਪੀਐਮ ਮੋਦੀ ਨਾਲ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਵੀ ਮੈਜੂਦ ਸੀ। ਪ੍ਰਧਾਨ ਮੰਤਰੀ ਨੇ ਮੁਰਲੀ ਮਨੋਹਰ ਜੋਸ਼ੀ ਦੇ ਗਲੇ ਲੱਗ ਕੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੁਰਲੀ ਮਨੋਹਰ ਜੋਸ਼ੀ ਨੇ ਹਮੇਸ਼ਾ ਹੀ ਭਾਜਪਾ ਨੂੰ ਮਜ਼ਬੂਤ ਕਰਨ ਦਾ ਕੰਮ ਕੀਤਾ ਹੈ।
ਅਡਵਾਨੀ-ਜੋਸ਼ੀ ਅਜੇ ਵੀ ਭਾਜਪਾ ਦੇ ਅੰਗ, ਮੋਦੀ ਨੇ ਕਰਵਾਇਆ ਯਾਦ - advani
ਚੋਣਾਂ 'ਚ ਜਿੱਤ ਹਾਸਿਲ ਕਰਨ ਤੋਂ ਬਾਅਦ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅਤੇ ਨਰਿੰਦਰ ਮੋਦੀ ਨੇ ਪਾਰਟੀ ਦੇ ਸੀਨੀਅਰ ਆਗੂ ਮੁਰਲੀ ਮਨੋਹਰ ਜੋਸ਼ੀ ਤੇ ਲਾਲ ਕ੍ਰਿਸ਼ਨ ਅਡਵਾਨੀ ਨਾਲ ਮੁਲਾਕਾਤ ਕੀਤੀ।
ਮੋਦੀ ਅਤੇ ਅਮਿਤ ਸ਼ਾਹ ਨਾਲ ਅਡਵਾਨੀ
ਇਸ ਤੋਂ ਪਹਿਲਾਂ ਉਹ ਲਾਲ ਕ੍ਰਿਸ਼ਨ ਅਡਵਾਨੀ ਦੇ ਘਰ ਉਨ੍ਹਾਂ ਨੂੰ ਮਿਲਣ ਪਹੁੰਚੇ। ਲਾਲ ਕ੍ਰਿਸ਼ਨ ਅਡਵਾਨੀ ਬਾਰੇ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ ਕਿ, ਅੱਜ ਬੀਜੇਪੀ ਦ ਸਫ਼ਲਤਾ ਇਸ ਲਈ ਸੰਭਵ ਹੋਈ ਕਿਉਂਕਿ ਅਡਵਾਨੀ ਜੀ ਵਰਗੇ ਮਹਾਨ ਲੋਕਾਂ ਨੇ ਪਾਰਟੀ ਨੂੰ ਬਣਾਉਣ 'ਚ ਦਹਾਕੇ ਬਿਤਾਏ।'