ਨਵੀਂ ਦਿੱਲੀ: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ਉੱਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੂੰ ਕਿਹਾ ਕਿ ਉਹ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ਉੱਤੇ ਦੋ ਹਫ਼ਤਿਆਂ ਵਿੱਚ ਫ਼ੈਸਲਾ ਲਵੇ। ਅਦਾਲਤ ਨੇ ਕਿਹਾ ਕਿ ਅਸੀਂ ਤੁਹਾਨੂੰ ਆਖ਼ਰੀ ਮੌਕਾ ਦੇ ਰਹੇ ਹਾਂ ਅਤੇ ਤੁਸੀਂ ਦੋ ਹਫ਼ਤਿਆਂ ਵਿੱਚ ਫ਼ੈਸਲਾ ਲਓ। ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਸੀ ਕਿ 26 ਜਨਵਰੀ ਚੰਗੀ ਤਰੀਖ ਹੈ। ਤੁਸੀਂ ਤਦੋਂ ਤੱਕ ਰਹਿਮਤ ਪਟੀਸ਼ਨ ਉੱਤੇ ਨਿਪਟਾਰਾ ਕਰੋਂ। ਸੁਪਰੀਮ ਕੋਰਟ ਵਿੱਚ ਰਾਜੋਆਣਾ ਦੇ ਵਕੀਲ ਮੁਕੁਲ ਰੋਹਤਾਂਗੀ ਨੇ ਕਿਹਾ ਕਿ ਪਿਛਲੇ 9 ਸਾਲਾਂ ਤੋਂ ਰਹਿਮਤ ਪਟੀਸ਼ਨ ਪੈਂਡਿੰਗ ਹੈ।
ਕੇਂਦਰ ਨੇ ਮੰਗੇ ਸੀ ਤਿੰਨ ਹਫ਼ਤੇ
ਸੁਪਰੀਮ ਕੋਰਟ ਵਿੱਚ ਕੇਂਦਰ ਨੇ ਸੋਮਵਾਰ ਨੂੰ ਦੱਸਿਆ ਕਿ ਉਨ੍ਹਾਂ ਨੂੰ ਇਸ ਮਾਮਲੇ ਉੱਤੇ ਫੈਸਲਾ ਲੈਣ ਲਈ ਤਿੰਨ ਹਫਤੇ ਦਾ ਸਮਾਂ ਦਿੱਤਾ ਜਾਵੇ। ਕੇਂਦਰ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਅਜਿਹੀ ਸਥਿਤੀ ਵਿੱਚ ਉਨ੍ਹਾਂ ਨੂੰ 3 ਹਫ਼ਤੇ ਦਾ ਸਮਾਂ ਚਾਹੀਦਾ ਹੈ। ਇਸ ਦੌਰਾਨ ਚੀਫ ਜਸਟਿਸ ਐਸਏ ਬੋਬੜੇ ਦੀ ਅਗਵਾਈ ਵਾਲੀ ਬੈਂਚ ਨੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੂੰ ਕਿਹਾ ਕਿ ਸਰਕਾਰ ਨੂੰ ਕਿਉਂ ਤਿੰਨ ਹਫਤੇ ਦਾ ਸਮਾਂ ਚਾਹੀਦਾ ਹੈ ਕੀ ਚਲ ਰਿਹਾ ਹੈ? ਕੋਰਟ ਨੇ ਕੇਂਦਰ ਨੂੰ ਕਿਹਾ ਕਿ ਉਨ੍ਹਾਂ ਨੇ ਤੁਹਾਨੂੰ 26 ਜਨਵਰੀ ਤੱਕ ਇਸ ਉੱਤੇ ਫੈਸਲਾ ਲੈਣ ਅੱਜ 25 ਜਨਵਰੀ ਹੈ। ਫਿਰ ਤੁਸ਼ਾਰ ਮਹਿਤਾ ਨੇ ਕਿਹਾ ਕਿ ਜੋ ਮੌਜੂਦਾ ਸਥਿਤੀ ਹੈ ਉਸ ਵਿੱਚ ਇਹ ਸਹੀ ਹੋਵੇਗਾ ਕਿ ਤਿੰਨ ਹਫਤੇ ਦਾ ਸਮਾਂ ਦਿੱਤਾ ਜਾਵੇ। ਤਦੋਂ ਬੈਂਚ ਨੇ ਕਿਹਾ ਕਿ ਅਸੀਂ ਤੁਹਾਨੂੰ ਆਖਰੀ ਮੌਕਾ ਦੇ ਰਹੇ ਹਾਂ ਅਤੇ ਦੋ ਹਫਤੇ ਦਾ ਵਕਤ ਦਿੰਦੇ ਹਾਂ। ਸੁਣਵਾਈ ਦੌਰਾਨ ਰਾਜੋਆਣਾ ਦੇ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਰਾਜੋਆਣਾ ਪਿਛਲੇ 25 ਸਾਲ ਤੋਂ ਜੇਲ ਵਿੱਚ ਬੰਦ ਹੈ ਰਹਿਮਤ ਪਟੀਸ਼ਨ ਪਿਛਲੇ 9 ਸਾਲ ਤੋਂ ਪੈਡਿੰਗ ਹੈ।