ਪੰਜਾਬ

punjab

By

Published : May 6, 2020, 11:45 AM IST

ETV Bharat / bharat

ਜੰਮੂ-ਕਸ਼ਮੀਰ: ਪੁਲਵਾਮਾ ਦੇ ਪੰਪੋਰ ਖੇਤਰ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਜਾਰੀ, 1 ਅੱਤਵਾਦੀ ਢੇਰ

ਜੰਮੂ-ਕਸ਼ਮੀਰ ਦੇ ਅਵੰਤੀਪੋਰਾ ਵਿਚ ਦਹਿਸ਼ਤਗਰਦਾਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਠਭੇੜ ਜਾਰੀ ਹੈ। ਰਾਤ ਤੋਂ ਹੀ ਮੁਕਾਬਲਾ ਚੱਲ ਰਿਹਾ ਹੈ। ਫੌਜ ਨੇ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ।

ਫ਼ੋਟੋ।
ਫ਼ੋਟੋ।

ਸ੍ਰੀਨਗਰ: ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੁਰਾ 'ਚ ਦਹਿਸ਼ਤਗਰਦਾਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਠਭੇੜ ਹੋਈ। ਮੁੱਠਭੇੜ ਵਿੱਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਮਾਰ ਦਿੱਤਾ ਹੈ ਅਤੇ ਭਾਲ ਮੁਹਿੰਮ ਜਾਰੀ ਹੈ।

ਜੰਮੂ-ਕਸ਼ਮੀਰ: ਪੁਲਵਾਮਾ ਦੇ ਪੰਪੋਰ ਖੇਤਰ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਜਾਰੀ, 1 ਅੱਤਵਾਦੀ ਢੇਰ

ਖ਼ਬਰਾਂ ਅਨੁਸਾਰ ਫੌਜ ਨੇ ਅਵੰਤੀਪੁਰਾ ਦੇ ਸ਼ਾਰਸ਼ਾਲੀ ਖੁਰੇ ਖੇਤਰ ਵਿੱਚ ਦੋ ਤੋਂ ਤਿੰਨ ਅੱਤਵਾਦੀਆਂ ਨੂੰ ਘੇਰ ਲਿਆ ਹੈ। ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਹੈ।

ਇਹ ਕਾਰਵਾਈ ਅੱਧੀ ਰਾਤ ਤੋਂ ਜਾਰੀ ਹੈ। ਫੌਜ ਨੂੰ ਖ਼ਬਰ ਮਿਲੀ ਸੀ ਕਿ ਕੁਝ ਅੱਤਵਾਦੀ ਇਸ ਖੇਤਰ ਵਿੱਚ ਦਾਖਲ ਹੋ ਗਏ ਹਨ। ਇਸ ਤੋਂ ਬਾਅਦ ਫੌਜ ਨੇ ਇਲਾਕੇ ਨੂੰ ਘੇਰ ਲਿਆ ਅਤੇ ਅੱਤਵਾਦੀਆਂ ਖਿਲਾਫ ਮੁਹਿੰਮ ਚਲਾਈ। ਦੂਜੇ ਪਾਸੇ, ਜਦੋਂ ਅੱਤਵਾਦੀਆਂ ਨੂੰ ਇਸ ਦੀ ਭਣਕ ਲੱਗੀ ਤਾਂ ਉਨ੍ਹਾਂ ਨੇ ਫੌਜ 'ਤੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਫਿਲਹਾਲ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਹੈ।

ਹੰਦਵਾੜਾ ਮੁਕਾਬਲੇ 'ਚ ਸ਼ਹੀਦ ਹੋਏ ਸੀ ਦੇਸ਼ ਦੇ ਪੰਜ ਬਹਾਦਰ ਜਵਾਨ

ਦੱਸ ਦਈਏ ਕਿ ਪਿਛਲੇ ਦਿਨੀਂ ਉੱਤਰੀ ਕਸ਼ਮੀਰ ਦੇ ਹੰਦਵਾੜਾ ਖੇਤਰ ਦੇ ਇੱਕ ਪਿੰਡ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਇੱਕ ਕਰਨਲ ਅਤੇ ਇੱਕ ਮੇਜਰ ਸਣੇ ਪੰਜ ਸੁਰੱਖਿਆ ਕਰਮਚਾਰੀ ਸ਼ਹੀਦ ਹੋ ਗਏ ਸਨ। ਇਸ ਮੁਕਾਬਲੇ ਵਿੱਚ ਦੋ ਅੱਤਵਾਦੀ ਵੀ ਮਾਰੇ ਗਏ ਸਨ। ਮੁਕਾਬਲੇ ਵਿੱਚ ਕਰਨਲ ਆਸ਼ੂਤੋਸ਼ ਸ਼ਰਮਾ, ਮੇਜਰ ਅਨੁਜ ਸੂਦ ਅਤੇ ਜੰਮੂ ਕਸ਼ਮੀਰ ਪੁਲਿਸ ਦੇ ਸਬ-ਇੰਸਪੈਕਟਰ ਸ਼ਕੀਲ ਕਾਜ਼ੀ ਸਮੇਤ ਪੰਜ ਬਹਾਦਰ ਸੁਰੱਖਿਆ ਕਰਮਚਾਰੀ ਡਿਊਟੀ ਨਿਭਾਉਂਦੇ ਹੋਏ ਸ਼ਹੀਦ ਹੋ ਗਏ ਸਨ।

ABOUT THE AUTHOR

...view details