ਪੰਜਾਬ

punjab

ETV Bharat / bharat

ਦਿੱਲੀ: 12 ਸਾਲਾ ਬੱਚੀ ਨਾਲ ਜਬਰ ਜਨਾਹ ਕਰਨ ਵਾਲਾ ਦੋਸ਼ੀ ਗ੍ਰਿਫ਼ਤਾਰ

ਦਿੱਲੀ ਦੇ ਪੱਛਮੀ ਵਿਹਾਰ ਇਲਾਕੇ ਵਿੱਚ 12 ਸਾਲਾ ਬੱਚੀ ਨਾਲ ਜਬਰ ਜਨਾਹ ਤੇ ਕਤਲ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿੱਚ ਕ੍ਰਿਸ਼ਣ ਨਾਂਅ ਦੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

By

Published : Aug 7, 2020, 7:01 AM IST

ਫ਼ੋਟੋ
ਫ਼ੋਟੋ

ਨਵੀਂ ਦਿੱਲੀ: ਦਿੱਲੀ ਦੇ ਪੱਛਮੀ ਵਿਹਾਰ ਇਲਾਕੇ ਵਿੱਚ 12 ਸਾਲਾ ਬੱਚੀ ਨਾਲ ਜਬਰ ਜਨਾਹ ਤੇ ਕਤਲ ਦੀ ਕੋਸ਼ਿਸ਼ ਕਰਨ ਵਾਲੇ ਇੱਕ ਦੋਸ਼ੀ ਨੂੰ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਦਾ ਨਾਂਅ ਕ੍ਰਿਸ਼ਣ ਦੱਸਿਆ ਜਾ ਰਿਹਾ ਹੈ ਜਿਸ 'ਤੇ ਪਹਿਲਾਂ ਤੋਂ ਹੀ 4 ਅਪਰਾਧਿਕ ਮਾਮਲੇ ਦਰਜ ਹਨ।

ਇਸ ਬਾਰੇ ਪੱਛਮੀ ਦਿੱਲੀ ਦੇ ਪੁਲਿਸ ਕਮਿਸ਼ਨਰ ਸ਼ਾਲਿਨੀ ਸਿੰਘ ਨੇ ਕਿਹਾ ਕਿ ਉੁਨ੍ਹਾਂ ਨੇ ਦੋਸ਼ੀ ਕ੍ਰਿਸ਼ਣ ਦੀ ਪਛਾਣ ਸੀਸੀਟੀਵੀ ਫੁਟੇਜ ਦੇ ਅਧਾਰ 'ਤੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੰਗਲਵਾਰ ਨੂੰ 12 ਸਾਲਾ ਨਾਬਾਲਗ ਬੱਚੀ ਨਾਲ ਜਬਰ ਜਨਾਹ ਕੀਤਾ ਗਿਆ। ਇਸ ਕੇਸ ਵਿੱਚ POCSO (Protection of Children from Sexual Offences Act) ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ।

ਵੀਡੀਓ

ਸ਼ਾਲਿਨੀ ਸਿੰਘ ਨੇ ਦੱਸਿਆ ਕਿ ਪੁਲਿਸ ਦੀ ਟੀਮ ਨੇ ਕਈ ਸੀਸੀਟੀਵੀ ਫੁਟੇਜ ਵੇਖੀਆਂ ਤੇ ਉਨ੍ਹਾਂ ਸਾਰੇ ਵਿਅਕਤੀਆਂ ਨਾਲ ਪੁੱਛਗਿਛ ਕੀਤੀ ਜਿਨ੍ਹਾਂ ਦਾ ਅਪਰਾਧਿਕ ਰਿਕਾਰਡ ਦਰਜ ਹੈ। ਇਸ ਕਾਰਵਾਈ ਤੋਂ ਬਾਅਦ ਆਖਰਕਾਰ ਮੁਲਜ਼ਮ ਪੁਲਿਸ ਦੇ ਹੱਥੇ ਚੜ੍ਹ ਗਿਆ।

ਸ਼ਾਲਿਨੀ ਸਿੰਘ ਨੇ ਅੱਗੇ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਸ਼ੀ ਨੇ ਬੱਚੀ ਨਾਲ ਕੀਤੇ ਜਬਰ ਜਨਾਹ ਦੇ ਦੋਸ਼ ਨੂੰ ਮੰਨਿਆ ਹੈ। ਇਸ ਦੇ ਨਾਲ ਹੀ ਦੋਸ਼ੀ 'ਤੇ ਪਹਿਲਾਂ ਹੀ 4 ਅਪਰਾਧਿਕ ਮਾਮਲੇ ਦਰਜ ਹਨ ਜਿਨ੍ਹਾਂ ਵਿੱਚੋਂ ਇੱਕ ਕਤਲ, ਇੱਕ ਕਤਲ ਦੀ ਕੋਸ਼ਿਸ਼ ਤੇ 2 ਚੋਰੀ ਦੇ ਮਾਮਲੇ ਵੀ ਦਰਜ ਹਨ।

ਉਨ੍ਹਾਂ ਦੱਸਿਆ ਕਿ ਦੋਸ਼ੀ ਮੰਗੋਲਪੁਰੀ ਦਾ ਰਹਿਣ ਵਾਲਾ ਹੈ ਤੇ ਉੱਥੇ ਇੱਕ ਫੈਕਟਰੀ ਵਿੱਚ ਕੰਮ ਕਰਦਾ ਹੈ। ਪੁਲਿਸ ਨੇ ਦੱਸਿਆ ਕਿ ਦੋਸ਼ੀ ਲੁੱਟ-ਖੋਹ ਦੇ ਮਕਸਦ ਨਾਲ ਆਇਆ ਸੀ, ਪਰ ਜਦੋਂ ਬੱਚੀ ਨੇ ਉਸ ਨੂੰ ਵੇਖਿਆ ਤਾਂ ਉਸ ਨੇ ਨਾਬਾਲਗ਼ ਬੱਚੀ ਨਾਲ ਅਜਿਹੀ ਹਰਕਤ ਕੀਤੀ।

ਫ਼ੋਟੋ

ਮਾਮਲੇ ਦੀ ਜਾਂਚ ਲਈ ਬਣਾਈਆਂ ਗਈਆਂ ਸਨ 20 ਟੀਮਾਂ

ਇਸ ਗ੍ਰਿਫਤਾਰੀ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਸ਼ਾਲਿਨੀ ਸਿੰਘ ਨੇ ਕਿਹਾ ਕਿ ਜਿਸ ਢੰਗ ਨਾਲ ਇਹ ਘਟਨਾ ਵਾਪਰੀ, ਇਹ ਮਾਨਵਤਾ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਹੈ। ਇਸ ਘਟਨਾ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਅਤੇ ਜ਼ਿਲ੍ਹੇ ਦੇ ਡੀਸੀਪੀ ਡਾ. ਕੋਨ ਦੀ ਅਗਵਾਈ ਹੇਠ 20 ਟੀਮਾਂ ਬਣਾਈਆਂ। ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ ਪੁਲਿਸ ਨੇ 100 ਤੋਂ ਵੱਧ ਸੀਸੀਟੀਵੀ ਫੁਟੇਜ ਖੰਗਾਲੀਆਂ ਤੇ ਆਖਰਕਾਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੀੜਤਾ ਨੂੰ ਮਿਲਣ ਪਹੁੰਚੇ ਏਮਸ

ਦੱਸ ਦਈਏ, ਬੱਚੀ ਦਾ ਇਲਾਜ ਦਿੱਲੀ ਦੇ ਏਮਸ ਵਿੱਚ ਚੱਲ ਰਿਹਾ ਹੈ ਤੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉੱਥੇ ਹੀ ਵੀਰਵਾਰ ਨੂੰ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਮੈਨ ਸਵਾਤੀ ਮਾਲੀਵਾਲ ਅਤੇ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਬੱਚੀ ਦੇ ਪਰਿਵਾਰ ਵਾਲਿਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸੀਐਮ ਨੇ ਪੀੜਤਾ ਦੇ ਪਰਿਵਾਰ ਨੂੰ ਆਰਥਿਕ ਮਦਦ ਵੀ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਨਿਲ ਚੌਧਰੀ ਨੇ ਵੀ ਦਿੱਲੀ ਦੇ ਮੁੱਖ ਮੰਤਰੀ ਅਤੇ ਦਿੱਲੀ ਪੁਲਿਸ ‘ਤੇ ਇਸ ਮਾਮਲੇ ਵਿੱਚ ਲਾਪਰਵਾਹੀ ਕਰਨ ਦਾ ਦੋਸ਼ ਲਗਾਇਆ ਹੈ।

ABOUT THE AUTHOR

...view details