ਨਵੀਂ ਦਿੱਲੀ: ਭਾਰਤ ਤੇ ਪਾਕਿਸਤਾਨ ਵਿਚਾਲੇ ਖੁੱਲ੍ਹਣ ਵਾਲੇ ਕਰਤਾਰਪੁਰ ਲਾਂਘੇ ਦੇ ਸਮਝੌਤੇ ਉੱਤੇ ਦਸਤਖ਼ਤ ਹੋ ਗਏ ਹਨ। ਇਸ ਦੇ ਨਾਲ ਹੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀ ਸੰਗਤ ਲਈ ਆਨਲਾਈਨ ਰਜ਼ਿਟ੍ਰੇਸ਼ਨ ਕਰਵਾਉਣ ਲਈ ਆਨਲਾਈਨ ਪੋਰਟਲ ਵੀ ਸ਼ੁਰੂ ਕਰ ਦਿੱਤਾ ਗਿਆ ਹੈ।
ਕਰਤਾਰਪੁਰ ਲਾਂਘਾ ਸਮਝੌਤੇ 'ਤੇ ਦਸਤਖ਼ਤ ਤੋਂ ਬਾਅਦ ਸ਼ੁਰੂ ਹੋਇਆ ਆਨਲਾਈਨ ਪੋਰਟਲ - kartarpur corridor news
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀ ਸੰਗਤ ਲਈ ਆਨਲਾਈਨ ਰਜ਼ਿਟ੍ਰੇਸ਼ਨ ਕਰਵਾਉਣ ਲਈ ਆਨਲਾਈਨ ਪੋਰਟਲ ਸ਼ੁਰੂ ਕਰ ਦਿੱਤਾ ਗਿਆ ਹੈ।
ਕਰਤਾਰਪੁਰ ਲਾਂਘਾ ਸਮਝੌਤੇ 'ਤੇ ਦਸਤਖ਼ਤ ਤੋਂ ਬਾਅਦ ਸ਼ੁਰੂ ਹੋਇਆ ਆਨਲਾਈਨ ਪੋਰਟਲ
prakashpurb550.mha.gov.in ਵੈਬਸਾਈਟ ਉੱਤੇ ਜਾ ਕੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਦੱਸ ਦਈਏ ਕਿ ਵੀਰਵਾਰ ਨੂੰ ਭਾਰਤ ਅਤੇ ਪਾਕਿਤਸਾਨ ਵਿਚਾਲੇ ਕਰਤਾਰਪੁਰ ਲਾਂਘੇ ਦੇ ਸਮਝੌਤੇ ਉੱਤੇ ਦਸਤਖ਼ਤ ਹੋ ਗਏ ਹਨ। ਇਸ ਤੋਂ ਬਾਅਦ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਵਿਚ ਪਵਿੱਤਰ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।