ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਤੇਜ਼ੀ ਨਾਲ ਵਧ ਰਿਹਾ ਹੈ। ਇਸ ਦਰਮਿਆਨ ਕੇਂਦਰੀ ਮੰਤਰੀ ਡਾ: ਹਰਸ਼ਵਰਧਨ ਨੇ ਕਿਹਾ ਕਿ ਦੇਸ਼ ਵਿੱਚ ਕੋਰੋਨਾ ਤੋਂ ਠੀਕ ਹੋਣ ਦੀ ਦਰ ਵਿੱਚ 64.54 ਫ਼ੀਸਦੀ ਹੋ ਗਈ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ ਪ੍ਰਾਪਤ ਅੰਕੜਿਆਂ ਅਨੁਸਾਰ ਦੇਸ਼ ਭਰ ਵਿੱਚ 0.27 ਫ਼ੀਸਦੀ ਮਰੀਜ਼ ਵੈਂਟੀਲੇਟਰ 'ਤੇ ਹਨ। ਉਨ੍ਹਾਂ ਦੱਸਿਆ ਕਿ 1.58 ਫ਼ੀਸਦੀ ਕੋਰੋਨਾ ਮਰੀਜ਼ ਆਈਸੀਯੂ ਵਿੱਚ ਸਨ ਜਦਕਿ 2.28 ਫ਼ੀਸਦੀ ਨੂੰ ਆਕਸੀਜਨ ਸਪੋਰਟ ਦੇ ਕੁਝ ਤਰੀਕੀਆਂ ਦੀ ਜ਼ਰੂਰਤ ਹੈ।
ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 1 ਮਿਲੀਅਨ ਤੋਂ ਪਾਰ ਪਹੁੰਚ ਗਈ ਹੈ। ਦੇਸ਼ ਵਿੱਚ ਹੁਣ ਤੱਕ 10,57,805 ਲੋਕ ਪੂਰੀ ਤਰ੍ਹਾਂ ਨਾਲ ਠੀਕ ਹੋ ਚੁੱਕੇ ਹਨ। ਉਥੇ ਹੀ ਦੇਸ਼ ਵਿੱਚ ਕੋਰੋਨਾ ਵਾਇਰਸ ਪੌਜ਼ੀਟਿਵ ਲੋਕਾਂ ਦੀ ਗਿਣਤੀ 16,38,807 ਹੋ ਗਈ ਹੈ।
ਬੀਤੇ 24 ਘੰਟੇ ਵਿੱਚ ਰਿਕਾਰਡ 55,079 ਨਵੇਂ ਮਾਮਲੇ ਦਰਜ ਕੀਤੇ ਗਏ ਤੇ 779 ਮੌਤਾਂ ਹੋਈਆਂ ਹਨ। ਇਸ ਦੇ ਨਾਲ ਹੀ ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਦੇ ਐਕਟਿਵ ਕੇਸਾਂ ਦੀ ਗਿਣਤੀ 5,45,318 ਤੱਕ ਪਹੁੰਚ ਗਈ ਹੈ।