ਚੰਡੀਗੜ੍ਹ: ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੇ ਹਰਿਆਣਾ ਦੇ ਸਾਬਕਾ ਮੰਤਰੀ ਓਮ ਪ੍ਰਕਾਸ਼ ਧਨਖੜ ਨੂੰ ਨਵਾਂ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ। ਓਪੀ ਧਨਖੜ ਹੁਣ ਸੁਭਾਸ਼ ਬਰਾਲਾ ਦੀ ਥਾਂ ਲੈਣਗੇ। ਭਾਜਪਾ ਦੇ ਕੌਮੀ ਜਨਰਲ ਸਕੱਤਰ ਨੇ ਇਸ ਸਬੰਧ ਵਿੱਚ ਇੱਕ ਪੱਤਰ ਜਾਰੀ ਕੀਤਾ ਹੈ।
ਹਰਿਆਣਾ: ਓਮ ਪ੍ਰਕਾਸ਼ ਧਨਖੜ ਨੂੰ ਥਾਪਿਆ ਭਾਜਪਾ ਦਾ ਸੂਬਾ ਪ੍ਰਧਾਨ
ਹਰਿਆਣਾ ਭਾਜਪਾ ਨੂੰ ਆਖ਼ਰਕਾਰ ਆਪਣਾ ਨਵਾਂ ਸੂਬਾ ਪ੍ਰਧਾਨ ਮਿਲ ਗਿਆ ਹੈ। ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੇ ਸਾਬਕਾ ਮੰਤਰੀ ਓਮ ਪ੍ਰਕਾਸ਼ ਧਨਖੜ ਦੇ ਨਾਂਅ ਦਾ ਐਲਾਨ ਕੀਤਾ ਹੈ।
ਓਮ ਪ੍ਰਕਾਸ਼ ਧਨਖੜ ਬਣੇ ਹਰਿਆਣਾ ਭਾਜਪਾ ਦੇ ਨਵੇਂ ਸੂਬਾ ਪ੍ਰਧਾਨ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਓਮ ਪ੍ਰਕਾਸ਼ ਧਨਖੜ ਭਾਜਪਾ ਕਿਸਾਨ ਮੋਰਚੇ ਦੇ ਕੌਮੀ ਪ੍ਰਧਾਨ ਵੀ ਰਹਿ ਚੁੱਕੇ ਹਨ। ਓਮ ਪ੍ਰਕਾਸ਼ ਧਨਖੜ ਹਾਈਕਮਾਨ ਨੂੰ ਇਹ ਸਮਝਾਉਣ 'ਚ ਪੂਰੀ ਤਰ੍ਹਾਂ ਕਾਮਯਾਬ ਰਹੇ ਹਨ ਕਿ ਜੇ ਜਾਟ ਧਿਰ ਨੂੰ ਇੱਕ ਪਾਸੇ ਕੀਤਾ ਗਿਆ ਤਾਂ ਭਾਜਪਾ ਮੁੜ ਉਸੀ ਥਾਂ 'ਤੇ ਪਹੁੰਚ ਜਾਵੇਗੀ, ਜਿਥੋਂ ਸ਼ਿਖਰ ਦਾ ਸਫ਼ਰ ਸ਼ੁਰੂ ਕੀਤਾ ਸੀ।
ਦੱਸਣਯੋਗ ਹੈ ਕਿ ਹਰਿਆਣਾ ਦੇ ਸੂਬਾ ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਮੁੱਖ ਮੰਤਰੀ ਮਨੋਹਰ ਲਾਲ ਨੇ ਕੁੱਝ ਦਿਨ ਪਹਿਲਾਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ।
Last Updated : Jul 19, 2020, 4:15 PM IST