ਨਵੀਂ ਦਿੱਲੀ: ਏਅਰ ਇੰਡੀਆ ਨੇ ਵੰਦੇ ਭਾਰਤ ਮਿਸ਼ਨ ਤਹਿਤ ਦੁਨੀਆ ਭਰ ਵਿੱਚ ਹੁਣ ਤੱਕ 2800 ਤੋਂ ਵੱਧ ਉਡਾਣਾਂ ਦਾ ਸੰਚਾਲਨ ਕੀਤਾ ਹੈ। ਇਸ ਮਿਸ਼ਨ ਤਹਿਤ ਵਿਦੇਸ਼ ਵਿੱਚ ਫਸੇ 3 ਲੱਖ ਤੋਂ ਵੱਧ ਭਾਰਤੀ ਵਤਨ ਵਾਪਸ ਪਰਤ ਚੁੱਕੇ ਹਨ। ਇਸ ਦੀ ਜਾਣਕਾਰੀ ਏਅਰ ਇੰਡੀਆ ਨੇ ਟਵੀਟ ਰਾਹੀਂ ਦਿੱਤੀ।
ਏਅਰ ਇੰਡੀਆ ਨੇ ਵੀਰਵਾਰ ਨੂੰ ਇੱਕ ਟਵੀਟ ਵਿੱਚ ਕਿਹਾ ਕਿ ਵੰਦੇ ਭਾਰਤ ਮਿਸ਼ਨ ਤਹਿਤ ਏਅਰ ਇੰਡੀਆ ਨੇ 2800 ਤੋਂ ਵੱਧ ਉਡਾਣਾਂ ਦਾ ਸੰਚਾਲਨ ਕੀਤਾ ਤੇ ਦੁਨੀਆ ਭਰ ਵਿੱਚ ਹੁਣ ਤੱਕ 3 ਲੱਖ 80 ਹਜ਼ਾਰ ਯਾਤਰੀਆਂ ਨੂੰ ਵਤਨ ਵਾਪਸ ਲਿਆਂਦਾ ਗਿਆ ਹੈ।
ਭਾਰਤ ਸਰਕਾਰ ਦੇ ਵੰਦੇ ਭਾਰਤ ਮਿਸ਼ਨ ਦਾ ਪੰਜਵਾਂ ਪੜਾਅ 1 ਅਗਸਤ ਤੋਂ ਸ਼ੁਰੂ ਹੋਵੇਗਾ। ਇਸ ਪੜਾਅ ਦਾ ਉਦੇਸ਼ ਹਵਾਈ ਯਾਤਰਾ ਉੱਤੇ ਪਾਬੰਦੀ ਲੱਗਣ ਕਾਰਨ ਵੱਖ-ਵੱਖ ਵਿਦੇਸ਼ੀ ਦੇਸ਼ਾਂ ਵਿੱਚ ਫ਼ਸੇ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣਾ ਹੈ।