ਨਵੀਂ ਦਿੱਲੀ: ਵਿਰੋਧੀ ਪਾਰਟੀਆਂ ਦੇ ਕਈ ਸੰਸਦ ਮੈਂਬਰਾਂ ਨੇ ਕੇਂਦਰ ਸਰਕਾਰ ਤੋਂ ਸੰਸਦੀ ਕਮੇਟੀ ਦੀ ਮੀਟਿੰਗ ਜਲਦ ਬੁਲਾਉਣ ਦੀ ਮੰਗ ਕੀਤੀ ਹੈ। ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਐਤਵਾਰ ਨੂੰ ਕਿਹਾ ਕਿ ਗਲਵਾਨ ਘਾਟੀ ਵਿੱਚ ਚੀਨ ਨਾਲ ਹਿੰਸਕ ਟਕਰਾਅ ਦੇ ਮੁੱਦੇ ‘ਤੇ ਵਿਦੇਸ਼ ਮਾਮਲਿਆਂ ਬਾਰੇ ਸੰਸਦੀ ਕਮੇਟੀ ਦੀ ਮੀਟਿੰਗ ਜਲਦੀ ਹੀ ਬੁਲਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿੱਚ ਵਿਦੇਸ਼ ਸਕੱਤਰ, ਰੱਖਿਆ ਸਕੱਤਰ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਕਮੇਟੀ ਨੂੰ ਸਾਰੀ ਘਟਨਾ ਤੋਂ ਜਾਣੂ ਕਰਵਾਉਣਾ ਚਾਹੀਦਾ ਹੈ।
ਵਿਰੋਧੀ ਸੰਸਦ ਮੈਂਬਰਾਂ ਨੇ ਸੰਸਦੀ ਕਮੇਟੀ ਦੀ ਮੀਟਿੰਗ ਬੁਲਾਉਣ ਦੀ ਕੀਤੀ ਮੰਗ, ਭਾਜਪਾ ਨੇ ਕੀਤਾ ਵਿਰੋਧ - ਕੇਂਦਰ ਸਰਕਾਰ
ਵਿਰੋਧੀ ਪਾਰਟੀਆਂ ਦੇ ਕਈ ਸੰਸਦ ਮੈਂਬਰਾਂ ਨੇ ਵਿਦੇਸ਼ ਮਾਮਲਿਆਂ ਬਾਰੇ ਸੰਸਦੀ ਕਮੇਟੀ ਦੀ ਮੀਟਿੰਗ ਜਲਦੀ ਹੀ ਬੁਲਾਏ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿੱਚ ਵਿਦੇਸ਼ ਸਕੱਤਰ, ਰੱਖਿਆ ਸਕੱਤਰ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਕਮੇਟੀ ਨੂੰ ਸਾਰੀ ਘਟਨਾ ਤੋਂ ਜਾਣੂ ਕਰਵਾਉਣਾ ਚਾਹੀਦਾ ਹੈ।
ਇਸ ਬੈਠਕ ਦੀ ਮੰਗ ਕਰ ਰਹੇ ਸੰਸਦ ਮੈਂਬਰ ਸਬੰਧਤ ਕਮੇਟੀ ਦੇ ਮੈਂਬਰ ਹਨ। ਹਾਲਾਂਕਿ, ਕਮੇਟੀ ਵਿੱਚ ਸ਼ਾਮਲ ਸੱਤਾਧਾਰੀ ਪਾਰਟੀ ਦੇ ਮੈਂਬਰਾਂ ਨੇ ਇਸ ਮੰਗ ਨੂੰ ਰਾਜਨੀਤਿਕ ਤੌਰ 'ਤੇ ਪ੍ਰੇਰਿਤ ਦੱਸਿਆ ਅਤੇ ਕਿਹਾ ਕਿ ਜਦੋਂ ਦੇਸ਼ ਕੋਰੋਨਾ ਮਹਾਂਮਾਰੀ ਸੰਕਟ ਨਾਲ ਜੂਝ ਰਿਹਾ ਹੈ ਤਾਂ ਮੀਟਿੰਗ ਬੁਲਾਉਣਾ ਸੰਭਵ ਨਹੀਂ ਹੈ। ਕਮੇਟੀ ਦੇ ਪ੍ਰਧਾਨ ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਸਾਂਸਦ ਪੀਪੀ ਚੌਧਰੀ ਹਨ।
15 ਜੂਨ ਨੂੰ ਪੂਰਬੀ ਲੱਦਾਖ ਦੀ ਗਲਵਾਨ ਘਾਟੀ ਵਿੱਚ ਚੀਨੀ ਫ਼ੌਜ ਨਾਲ ਹੋਈ ਝੜਪ ਵਿੱਚ 20 ਭਾਰਤੀ ਫੌਜੀ ਮਾਰੇ ਗਏ ਸਨ। ਘਟਨਾ ਤੋਂ ਬਾਅਦ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਇਸ ਮੁੱਦੇ 'ਤੇ ਵਿਚਾਰ ਵਟਾਂਦਰੇ ਲਈ ਵਿਦੇਸ਼ ਮਾਮਲਿਆਂ ਦੀ ਸਥਾਈ ਕਮੇਟੀ ਦੀ ਮੀਟਿੰਗ ਦੀ ਮੰਗ ਕੀਤੀ ਹੈ। ਆਰਐੱਸਪੀ ਦੇ ਸੰਸਦ ਮੈਂਬਰ ਅਤੇ ਕਮੇਟੀ ਮੈਂਬਰ ਐੱਨ. ਕੇ. ਪ੍ਰੇਮਚੰਦਰਨ ਨੇ ਕਿਹਾ ਕਿ ਭਾਰਤ ਅਤੇ ਚੀਨ ਵਿਚਾਲੇ ਡੈੱਡਲਾਕ ਦੇ ਮੁੱਦੇ 'ਤੇ ਇੱਕ ਬੈਠਕ ਸੱਦੀ ਜਾਣੀ ਚਾਹੀਦੀ ਹੈ।