ਨਵੀਂ ਦਿੱਲੀ: ਖੇਤੀ ਕਾਨੂੰਨਾਂ ਸਬੰਧੀ ਅੱਜ ਵਿਰੋਧੀ ਪਾਰਟੀਆਂ ਦਾ ਇੱਕ ਵਫਦ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮਿਲੇਗਾ। ਇਸ ਮੀਟਿੰਗ ਦੌਰਾਨ ਵਿਰੋਧੀ ਧਿਰਾਂ ਰਾਸ਼ਟਰਪਤੀ ਕੋਲ ਕਿਸਾਨਾਂ ਨਾਲ ਜੁੜੇ ਮੁੱਦੇ ਰੱਖਦਿਆਂ ਸਰਕਾਰ ਨੂੰ ਇਨ੍ਹਾਂ 'ਤੇ ਸਮੇਂ ਸਿਰ ਕਾਰਵਾਈ ਕਰਨ ਦੀ ਅਪੀਲ ਕਰਨਗੀਆਂ।
ਖੇਤੀ ਕਾਨੂੰਨ: ਵਿਰੋਧੀ ਧਿਰ ਦੇ ਆਗੂਆਂ ਦੀ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ ਅੱਜ - ਕਿਸਾਨ ਸੰਘਰਸ਼
ਖੇਤੀ ਕਾਨੂੰਨਾਂ ਦੇ ਮੁੱਦੇ 'ਚ ਦਖ਼ਲ ਦੇ ਇਸ ਦਾ ਜਲਦ ਹੱਲ ਕੱਢਣ ਲਈ ਵਿਰੋਧੀ ਪਾਰਟੀਆਂ ਦਾ ਇੱਕ ਵਫਦ ਅੱਜ ਰਾਸ਼ਟਰਪਤੀ ਨਾਲ ਮੁਲਾਕਾਤ ਕਰੇਗਾ। ਮੁਲਾਕਾਤ ਕਰਨ ਵਾਲਿਆਂ 'ਚ ਐਨਸੀਪੀ ਆਗੂ ਸ਼ਰਦ ਪਵਾਰ, ਕਾਂਗਰਸ ਵੱਲੋਂ ਰਾਹੁਲ ਗਾਂਧੀ ਦੇ ਨਾਲ ਨਾਲ ਵਾਮ ਦਲਾਂ ਦੇ ਆਗੂ ਵੀ ਸ਼ਾਮਲ ਹੋਣਗੇ।
ਐਨਸੀਪੀ ਆਗੂ ਸ਼ਰਦ ਪਵਾਰ
ਐਨਸੀਪੀ ਆਗੂ ਸ਼ਰਦ ਪਵਾਰ ਨੇ ਕਿਹਾ ਕਿ ਆਗੂਆਂ ਦਾ ਵਫਦ ਰਾਸ਼ਟਰਪਤੀ ਨਾਲ ਹੋਣ ਵਾਲੀ ਇਸ ਮੀਟਿੰਗ ਤੋਂ ਪਹਿਲਾਂ ਉਨ੍ਹਾਂ ਦੀ ਰਿਹਾਇਸ਼ 'ਤੇ ਸਾਂਝੀ ਬੈਠਕ ਕਰੇਗੀ। ਜਾਣਕਾਰੀ ਅਨੁਸਾਰ ਮੁਲਾਕਾਤ ਕਰਨ ਵਾਲਿਆਂ 'ਚ ਐਨਸੀਪੀ ਆਗੂ ਸ਼ਰਦ ਪਵਾਰ, ਕਾਂਗਰਸ ਵੱਲੋਂ ਰਾਹੁਲ ਗਾਂਧੀ ਦੇ ਨਾਲ ਨਾਲ ਵਾਮ ਦਲਾਂ ਦੇ ਆਗੂ ਵੀ ਸ਼ਾਮਲ ਹੋਣਗੇ।
ਸੀਪੀਆਈ ਆਗੂ ਸੀਤਾਰਾਮ ਯੇਚੁਰੀ ਨੇ ਕਿਹਾ ਕਿ ਕੋਵਿਡ-19 ਪ੍ਰੋਟੋਕਾਲ ਦੇ ਚਲਦਿਆਂ ਸਿਰਫ਼ 5 ਆਗੂਆਂ ਨੂੰ ਹੀ ਰਾਸ਼ਟਰਪਤੀ ਨਾਲ ਮੁਲਾਕਾਤ ਦੀ ਮੰਜ਼ੂਰੀ ਦਿੱਤੀ ਗਈ ਹੈ।