ਨਵੀਂ ਦਿੱਲੀ: ਕੋਰੋਨਾ ਵਾਇਰਸ ਨੂੰ ਵੇਖਦਿਆਂ ਦੇਸ਼ ਭਰ ਦੇ ਕਈ ਸੂਬਿਆਂ ਵਿੱਚ 31 ਮਾਰਚ ਤੱਕ ਤਾਲਾਬੰਦੀ ਕੀਤੀ ਗਈ ਹੈ। ਇਸ ਦੇ ਬਾਵਜੂਦ ਅਜੇ ਵੀ ਕਈ ਲੋਕ ਅਜਿਹੇ ਹਨ ਜੋ ਤਾਲਾਬੰਦੀ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਇਸ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ।
ਪ੍ਰਧਾਨ ਮੰਤਰੀ ਮੋਦੀ ਟਵਿੱਟਰ ਰਾਹੀਂ ਲੋਕਾਂ ਨੂੰ ਅਪੀਲ ਕਰਦਿਆਂ ਲਿਖਿਆ, "ਤਾਲਾਬੰਦੀ ਨੂੰ ਅਜੇ ਕਈ ਲੋਕ ਗੰਭੀਰਤਾ ਨਾਲ ਨਹੀਂ ਲੈ ਰਹੇ। ਕਿਰਪਾ ਕਰਕੇ ਆਪਣੇ ਆਪ ਨੂੰ ਬਚਾਓ, ਆਪਣੇ ਪਰਿਵਾਰ ਨੂੰ ਬਚਾਓ, ਹੁਕਮਾਂ ਦੀ ਗੰਭੀਰਤਾ ਨਾਲ ਪਾਲਣਾ ਕਰੋ। ਸੂਬਾ ਸਰਕਾਰਾਂ ਨੂੰ ਮੇਰੀ ਬੇਨਤੀ ਹੈ ਕਿ ਉਹ ਨਿਯਮਾਂ ਅਤੇ ਕਾਨੂੰਨਾਂ ਦੀ ਪਾਲਣਾ ਕਰਵਾਉਣ।"